June 30, 2024 5:06 pm
budget session

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਛੇਵਾਂ ਦਿਨ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ, 11 ਮਾਰਚ 2024: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (budget session) ਦਾ ਅੱਜ ਛੇਵਾਂ ਦਿਨ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਜਲਾਸ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਇਸ ਦੌਰਾਨ ਭਖਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕਰਨਗੀਆਂ।

ਅੱਜ ਇਜਲਾਸ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਵੇਗੀ। ਇਸ ‘ਚ ਇਕ ਮੁੱਦਾ ਖਾਣ-ਪੀਣ ਦੀਆਂ ਚੀਜ਼ਾਂ ‘ਚ ਮਿਲਾਵਟ ਨਾਲ ਜੁੜਿਆ ਹੋਵੇਗਾ। ਇਸ ਦੇ ਨਾਲ ਹੀ ਸਾਲ 2024-25 ਲਈ ਚੁਣੀਆਂ ਜਾਣ ਵਾਲੀਆਂ ਕਮੇਟੀਆਂ ਸਬੰਧੀ ਪ੍ਰਸਤਾਵ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁਝ ਹੋਰ ਰਿਪੋਰਟਾਂ ਆਉਣੀਆਂ ਹਨ।

ਜਿਕਰਯੋਗ ਹੈ ਕਿ ਇਜਲਾਸ ਦੇ ਤੀਜੇ ਦਿਨ ਬਜਟ (budget session) ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਬਜਟ ‘ਤੇ ਬਹਿਸ ਹੋਈ ਪਰ ਕਾਂਗਰਸੀ ਵਿਧਾਇਕਾਂ ਅਤੇ ਸੱਤਾਧਿਰ ਵਿਚਾਲੇ ਹੰਗਾਮਾ ਹੋਇਆ । ਇਸਤੋਂ ਬਾਅਦ ਕਾਂਗਰਸ ਦੇ 9 ਵਿਧਾਇਕਾਂ ਨੂੰ ਇੱਕ ਦਿਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ ।