Sikh IPS officer

SYL ਮੁੱਦੇ ‘ਤੇ CM ਭਗਵੰਤ ਮਾਨ ਨੇ ਮੁੜ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਵਾਬ

ਚੰਡੀਗੜ੍ਹ, 11 ਸਤੰਬਰ 2023: ਸਤਲੁਜ ਯਮੁਨਾ ਲਿੰਕ (SYL) ਨਹਿਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਦੇ ਘਰ ਦੇ ਬਾਹਰ ਕੁਰਸੀ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਉਹ ਡਰ ਕੇ ਮੱਧ ਪ੍ਰਦੇਸ਼ ਭੱਜ ਗਏ ਹਨ। ਪਰ ਬੁੱਧਵਾਰ ਸਵੇਰੇ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਜਵਾਬ ਦਿੱਤਾ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ‘ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਹਨ, ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਐੱਸਵਾਈਐੱਲ (SYL) ਦੇ ਸਰਵੇ ਕਰਵਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ |

ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ‘ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ‘ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ‘ਤੇ ਹੀ ਲਾਈ ਹੈ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਹੈ | 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ |

SYL Issue

Scroll to Top