Dr. Raj Kumar Verka

CM ਭਗਵੰਤ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕੱਸਿਆ ਤੰਜ

ਅੰਮ੍ਰਿਤਸਰ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਦੀ ਹੜਤਾਲ ‘ਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਨੂੰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਪੀਸੀਐਸ ਅਧਿਕਾਰੀਆਂ ਦੇ ਧਰਨੇ ਨੂੰ ਬਲੈਕਮੇਲਿੰਗ ਵਰਗਾ ਦੱਸਿਆ | ਹੁਣ ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਪੰਜਾਬ ਸਰਕਾਰ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਿੱਚ ਭਗਵੰਤ ਸਿੰਘ ਮਾਨ ਇੱਕ ਦਮ ਫੇਲ ਸਾਬਤ ਹੋ ਰਹੇ ਹਨ | ਉਹਨਾਂ ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ ਜਾਂ ਹੜਤਾਲ ਕੀਤੀ ਹੈ ਤਾਂ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਨਾ ਕਿ ਉਹਨਾਂ ਨੂੰ ਤਾੜਨਾ ਦੇਣੀ ਚਾਹੀਦੀ ਹੈ |

ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਕਾਰਵਾਈ ਨੂੰ ਲੈ ਕੇ ਐਤਵਾਰ ਨੂੰ ਲੁਧਿਆਣਾ ਦੇ ਲੋਧੀ ਕਲੱਬ ਵਿਚ ਪੰਜਾਬ ਸਿਵਲ ਸਰਵਿਸ ਆਫੀਸਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਡਾ. ਰਜਤ ਉਬਰਾਏ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਭਰ ’ਚੋਂ 80 ਪੀਸੀਐੱਸ ਅਫਸਰ ਹਿੱਸਾ ਲੈਣ ਪੁੱਜੇ ਸਨ। ਇਸ ਦੌਰਾਨ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਠਹਿਰਾਉਂਦਿਆਂ ਇਕਜੁੱਟ ਹੋ ਕੇ ਸੋਮਵਾਰ ਤੋਂ 5 ਦਿਨ ਦੀ ਸਮੂਹਿਕ ਛੁੱਟੀ ’ਤੇ ਜਾਣ ਦਾ ਫੈਸਲਾ ਲਿਆ ਗਿਆ ਸੀ।

Scroll to Top