ਚੰਡੀਗੜ੍ਹ 13 ਦਸੰਬਰ 2022 : ਪੰਜਾਬੀ ਗਾਇਕ ਨਛੱਤਰ ਗਿੱਲ (Nachattar Gill) ਦੀ ਧਰਮ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ 15 ਨਵੰਬਰ ਨੂੰ ਹੋਇਆ ਸੀ। ਉਨ੍ਹਾਂ ਨੇ 48 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਅੱਜ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਕਲਾਕਾਰ ਨੇ ਪਤਨੀ ਨੂੰ ਯਾਦ ਕਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਹੈ।
ਸੋਸ਼ਲ ਮੀਡੀਆ ਅਕਾਊਂਟ ਉੱਪਰ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ.ਅੱਜ ਸਾਡਾ ਵਿਆਹ ਹੋਇਆ ਸੀ…ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ – ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ…