July 5, 2024 1:34 am
ਵੀਰ ਬਾਲ ਦਿਵਸ

ਵੀਰ ਬਾਲ ਦਿਵਸ ‘ਤੇ CM ਮਨੋਹਰ ਲਾਲ ਨੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

ਚੰਡੀਗੜ੍ਹ, 26 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂਆਾਂ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਦੇ ਹੋਏ ਦੇਸ਼ ਤੇ ਸਮਾਜ ਹਿੱਤ ਦੇ ਲਈ ਜਿੰਨ੍ਹਾਂ ਸਹਿਯੋਗ ਤੇ ਯੋਗਦਾਨ ਕਰ ਸਕਦੇ ਹਨ ਉਨ੍ਹਾਂ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਅੱਜ ਜਿਲ੍ਹਾ ਕੁਰੂਕਸ਼ੇਤਰ ਦੇ ਇਤਿਹਾਸਕ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਵਿਚ ਵੀਰ ਬਾਲ ਦਿਵਸ ‘ਤੇ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਸ਼ਾਮਿਲ ਹੋਣ ਬਾਅਦ ਮੌਜੂਦ ਸੰਗਤ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਉਨ੍ਹਾਂ ਨੇ ਅਰਦਾਸ ਕਰਦੇ ਹੋਏ ਗੁਰੂ ਸ਼ਬਦ ਕੀਰਤਨ ਵਿਚ ਹਾਜਰੀ ਵੀ ਲਗਾਈ।

ਸਿੱਖ ਪੰਥ ਦੇ ਦੱਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦੇ ਜੋਰਾਵਰ ਸਿੰਘ ਜੀ ਤੇ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ‘ਤੇ ਉਨ੍ਹਾਂ ਨੁੰ ਨਤਮਸਤਕ ਕਰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਵੋਚ ਹਿੰਮਤ ਨਾਲ ਵੀਰ ਸਾਹਿਬਜ਼ਾਦੇ ਮੁਗਲ ਸ਼ਾਸਨ ਦੇ ਖਿਲਾਫ ਖੜੇ ਹੋਏ ਅਤੇ ਧਰਮ ਬਦਲਣ ਤੋਂ ਇਨਕਾਰ ਕਰਦੇ ਹੋਏ ਸ਼ਹਾਦਤ ਨੂੰ ਚੁਣਿਆ। ਉਨ੍ਹਾਂ ਦੀ ਅਮੁੱਲ ਵੀਰਤਾ ਆਉਣ ਵਾਲੀ ਪੀਡੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਨੇ ਕਿਹਾ ਕਿ ਉੱਤਰੀ ਭਾਰਤ ਵਿਚ ਮੁਗਲਾਂ ਦੇ ਅਤਿਆਚਾਰਾਂ ਦੇ ਵਿਰੁੱਧ ਲੜਨ ਦੇ ਲਈ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਨਾਂਦੇੜ ਸਾਹਿਬ ਵਿਚ ਉੱਤਰੀ ਭਾਰਤ ਭੇਜਿਆ ਸੀ। ਖਾਂਡਾਸਰੀ ਪਿੰਡ ਵਿਚ ਉਨ੍ਹਾਂ ਨੇ ਫੌਜ ਬਣਾਈ ਅਤੇ ਫਿਰ ਭਿਵਾਨੀ, ਹਿਸਾਰ ਤੇ ਟੋਹਾਨਾ ਵਿਚ ਇਸ ਚਿੰਗਾਰੀ ਨੁੰ ਅੱਗੇ ਵਧਾਉਂਦੇ ਹੋਏ ਸਮਾਨਾ ਵਿਚ ਜਾ ਕੇ ਦੁਸ਼ਮਨਦੀ ਇੱਟ ਨਾਲ ਇੱਟ ਵਜਾਈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਗੁਰੂਆਂ ਦੇ ਦਿਖਾਏ ਰਾਹ ‘ਤੇ ਚਲਣ ਦੇ ਕੋਸ਼ਿਸ਼ ਕਰਨ ਅਤੇ ਦੇਸ਼ ਤੇ ਸਮਾਜ ਹਿੱਤ ਵਿਚ ਯੋਗਦਾਨ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ ਉਨ੍ਹਾਂ ਦੀ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋ ਐਲਾਨ ਕਰ ਉਨ੍ਹਾਂ ਦੇ ਬਲਿਦਾਨ ਦੀ ਗਾਥਾ ਨੂੰ ਦੇਸ਼ ਅਤੇ ਦੁਨੀਆ ਦੇ ਕੌਨੇ-ਕੌਨੇ ਤਕ ਪਹੁੰਚਾਇਆ ਹੈ। ਉਨ੍ਹਾਂ ਦੇ ਸ਼ਹੀਦੀ ਦਿਵਸ 26 ਦਸੰਬਰ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਸਦ ਮੈਂਬਰ ਨਾਇਬ ਸਿੰਘ ਸੇਨੀ, ਵਿਧਾਇਕ ਸੁਭਾਸ਼ ਸੁਧਾ, ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਵੀ ਮੌਜੂਦ ਸਨ।