ਚੰਡੀਗੜ, 5 ਅਗਸਤ 2024: ਸੁਪਰੀਮ ਕੋਰਟ ਨੇ ਪੱਛਮੀ ਬੰਗਾਲ (West Bengal)’ਚ 77 ਮੁਸਲਿਮ ਜਾਤੀਆਂ ਨੂੰ ਰਾਖਵਾਂਕਰਨ ਦੇਣ ਦੇ ਫੈਸਲੇ ‘ਤੇ ਅੱਜ ਮਮਤਾ ਬੈਨਰਜੀ ਦੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਨੋਟਿਸ ਕਲਕੱਤਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ ‘ਤੇ ਦਿੱਤਾ ਹੈ। ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਦੁਆਰਾ 77 ਮੁਸਲਿਮ ਜਾਤੀਆਂ ਨੂੰ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਵਜੋਂ ਸ਼੍ਰੇਣੀਬੱਧ ਕਰਨ ਨੂੰ ਰੱਦ ਕਰ ਦਿੱਤਾ ਸੀ ਅਤੇ 2010 ਤੋਂ ਬਾਅਦ ਪੱਛਮੀ ਬੰਗਾਲ ‘ਚ ਜਾਰੀ ਸਾਰੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਸਰਟੀਫਿਕੇਟਾਂ ਨੂੰ ਰੱਦ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਮਮਤਾ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਮੁਸਲਿਮ ਜਾਤੀਆਂ ਨੂੰ ਇਹ ਕੋਟਾ ਕਿਸ ਆਧਾਰ ‘ਤੇ ਦਿੱਤਾ ਹੈ।
ਜਨਵਰੀ 19, 2025 11:45 ਪੂਃ ਦੁਃ