Site icon TheUnmute.com

Diwali: ਪੰਜਾਬ ‘ਚ ਕਿਸ ਦਿਨ ਰਹੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ ?

Diwali

ਚੰਡੀਗੜ੍ਹ, 19 ਅਕਤੂਬਰ 2024: ਦੇਸ਼ ਭਰ ‘ਚ ਦੀਵਾਲੀ (Diwali) ਦੇ ਤਿਓਹਾਰ ਨੂੰ ਲੈ ਕੇ ਬਾਜ਼ਾਰਾਂ ‘ਚ ਰੌਣਕਾਂ ਲੱਗੀਆਂ ਹਨ | ਦੂਜੇ ਪਾਸੇ ਲੋਕਾਂ ਦੇ ਇਸ ਵਾਰ ਦੀਵਾਲੀ ਨੂੰ ਲੈ ਕੇ ਲੋਕਾਂ ਦੇ ਦੋ ਮਤ ਹਨ | ਕੁਝ ਲੋਕਾਂ ਦਾ ਕਹਿਣਾ ਹੈ ਕਿ ਦੀਵਾਲੀ 31 ਅਕਤੂਬਰ ਨੂੰ ਮਨਾਈ ਜਾਵੇਗੀ, ਉੱਥੇ ਹੀ ਕੁਝ ਲੋਕ ਕਹਿ ਰਹੇ ਹਨ ਕਿ ਇਹ 1 ਨਵੰਬਰ ਨੂੰ ਮਨਾਈ ਜਾਵੇਗੀ। ਇਸ ਦੌਰਾਨ ਪੰਜਾਬ ਦੇ ਲੋਕ ਵੀ ਸ਼ੰਕੇ ‘ਚ ਹਨ ਕਿ ਪੰਜਾਬ ‘ਚ ਦੀਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ ?

ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਭਰ ‘ਚ ਦੀਵਾਲੀ ਦੀ ਛੁੱਟੀ ਹੈ | ਇਸਦੇ ਨਾਲ ਹੀ 1 ਨਵੰਬਰ ਸ਼ੁੱਕਰਵਾਰ ਨੂੰ ਵੀ ਵਿਸ਼ਵਕਰਮਾ ਦਿਹਾੜੇ ‘ਤੇ ਸੂਬੇ ‘ਚ ਛੁੱਟੀ ਰਹੇਗੀ। ਇਸ ਦਿਨ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਦੂਜੇ ਪਾਸੇ ਕਾਸ਼ੀ ਦੇ ਵਿਦਵਾਨਾਂ ਨੇ ਦੀਵਾਲੀ (Diwali) ਮਨਾਉਣ ਦੇ ਦਿਨ ਨੂੰ ਲੈ ਕੇ ਚੱਲ ਰਹੇ ਸ਼ੰਕਿਆਂ ਨੂੰ ਵੀ ਦੂਰ ਕਰ ਦਿੱਤਾ ਹੈ। ਹਾਲ ਹੀ ਵਿੱਚ ਕਾਸ਼ੀ ਵਿੱਚ ਇਕੱਠੇ ਹੋਏ ਵਿਦਵਾਨਾਂ ਨੇ ਫੈਸਲਾ ਕੀਤਾ ਹੈ ਕਿ ਦੀਵਾਲੀ 31 ਅਕਤੂਬਰ ਨੂੰ ਦੇਸ਼ ਭਰ ‘ਚ ਮਨਾਈ ਜਾਵੇਗੀ। ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਵਿਦਵਾਨਾਂ ਨੇ ਸਰਬਸੰਮਤੀ ਨਾਲ 31 ਅਕਤੂਬਰ ਨੂੰ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ।

Exit mobile version