ਚੰਡੀਗੜ੍ਹ 03 ਨਵੰਬਰ 2022: ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ (Central Modern Jail) ਇਕ ਵਾਰ ਫਿਰ ਸੁਰਖੀਆਂ ਵਿੱਚ ਹੈ, ਜੇਲ੍ਹ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਲਾ ਜਾਰੀ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਵਾਰ ਫਿਰ ਜੇਲ੍ਹ ਵਿੱਚੋਂ 6 ਕੀਪੈਡ ਮੋਬਾਈਲ ਫੋਨ, 5 ਸਿਮ ਕਾਰਡ ਅਤੇ 1 ਚਾਰਜਰ ਬਰਾਮਦ ਹੋਇਆ ਹੈ।
ਜਾਣਕਾਰੀ ਅਨੁਸਾਰ ਇਨ੍ਹਾਂ ‘ਚੋਂ 2 ਮੋਬਾਈਲ ਅਤੇ 2 ਸਿਮ ਲਾਵਾਰਿਸ ਹਾਲਤ ‘ਚ ਮਿਲੇ ਹਨ ਜਦਕਿ ਚਾਰ ਹਵਾਲਾਤੀਆਂ ਕੋਲੋਂ 4 ਫ਼ੋਨ, 3 ਸਿਮ ਅਤੇ ਚਾਰਜਰ ਬਰਾਮਦ ਹੋਏ ਹਨ | ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ‘ਚ ਚਾਰ ਹਵਾਲਾਤੀਆਂ ਸਮੇਤ ਅਣਪਛਾਤੇ ਵਿਅਕਤੀ ਖ਼ਿਲਾਫ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।