ਚੰਡੀਗੜ੍ਹ, 08 ਜੂਨ 2023: ਪੁਲਿਸ ਕਮਿਸ਼ਨਰ, ਜਲੰਧਰ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ਼ ਕਮਿਸ਼ਨਰੇਟ, ਜਲੰਧਰ (CIA staff Jalandhar) ਦੀ ਟੀਮ ਨੇ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਉਕਤ ਮੁਲਜ਼ਮ ਨੂੰ ਪੁਲੀਸ ਟੀਮ ਵੱਲੋਂ ਡੇਰਿਆ ਚੌਕ, ਮਾਡਲ ਟਾਊਨ ਵਿਖੇ ਨਾਕਾਬੰਦੀ ਦੌਰਾਨ ਰੋਕਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਅਮਨਦੀਪ ਸਿੰਘ ਉਰਫ਼ ਅਮਨ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਚਿੱਟੀ ਥਾਣਾ ਲਾਂਬੜਾ ਜ਼ਿਲ੍ਹਾ ਜਲੰਧਰ ਦੱਸਿਆ। ਸੀਆਈਏ ਸਟਾਫ਼ ਕਮਿਸ਼ਨਰੇਟ ਜਲੰਧਰ ਦੀ ਟੀਮ ਨੇ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ਵਿੱਚੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।