Site icon TheUnmute.com

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ, ਸੀਸੀਟੀਵੀ ਵੀਡੀਓ ਦੇ ਅਧਾਰ ‘ਤੇ ਮਾਮਲਾ ਦਰਜ

Sri Harmandir Sahib

ਅੰਮ੍ਰਿਤਸਰ, 28 ਨਵੰਬਰ 2023: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦੋਂਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ‘ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ‘ਤੇ ਦੋ ਵਿਅਕਤੀ ਉਸ ਪਾਸ ਪਹੁੰਚੇ ਅਤੇ ਰਸੀਦ ਕਟਵਾਈ।

ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਜੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ‘ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ। ਇਹ ਘਟਨਾ ਸੰਬੰਧਿਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀਸੀਟੀਵੀ ਦੀ ਘੋਖ ਕਰਕੇ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿੱਚ ਲੱਗੇ ਹੋਏ ਹਨ।

ਇਸ ਸਬੰਧ ਵਿੱਚ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ ‘ਚੋਂ ਇਕ ਲੱਖ ਰੁਪਿਆ ਚੋਰੀ ਕੀਤਾ ਗਿਆ ਹੈ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ ਅਤੇ ਆਪਣੇ ਤੌਰ ‘ਤੇ ਵੀ ਸੀਸੀਟੀਵੀ ਰਾਹੀਂ ਇਨ੍ਹਾਂ ਨੌਸਰਬਾਜਾਂ ਦਾ ਪਤਾ ਕੀਤਾ ਜਾ ਰਿਹਾ ਹੈ। ਇਹ ਪੰਜਾਬ ਤੋਂ ਬਾਹਰ ਦੇ ਲੱਗਦੇ ਹਨ

ਇਸ ਸਬੰਧੀ ਪੁਲਿਸ ਚੌਂਕੀ ਗਲਿਆਰਾ ਚੌਂਕੀ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸਜੀਪੀਸੀ ਵੱਲੋਂ ਉਹਨਾਂ ਨੂੰ ਦਰਖਾਸਤ ਆਈ ਹੈ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ (Sri Harmandir Sahib) ਦੇ ਵਿੱਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਪੁਲਿਸ ਵੱਲੋਂ ਵੀ ਸੀਸੀਟੀਵੀ ਕੈਮਰੇ ਖੰਗਾਲੇ ਗਏ ਹਨ ਉਸ ਵਿੱਚ ਇੱਕ ਔਰਤ ਤੇ ਦੋ ਵਿਅਕਤੀ ਹਨ ਜੋ ਕਿ ਪੰਜਾਬ ਦੇ ਬਾਹਰ ਸੂਬੇ ਦੇ ਜਾਪਦੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।l

Exit mobile version