July 7, 2024 12:11 am
Indian student

ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਹੋਰ ਭਾਰਤੀ ਵਿਦਿਆਰਥੀ ਲਾਪਤਾ, ਭਾਲ ‘ਚ ਜੁਟੀ ਪੁਲਿਸ

ਸ਼ਿਕਾਗੋ , 09 ਮਈ 2024: ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ (Indian student) ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਹੈ। ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰ ਚਿੰਤਾਕਿੰਦੀ ਵਜੋਂ ਹੋਈ ਹੈ, ਜੋ ਕਿ 2 ਮਈ ਤੋਂ ਲਾਪਤਾ ਹੈ।

ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਉਹ ਪੁਲਿਸ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ। ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ ਹੈ ਕਿ ਭਾਰਤੀ ਵਿਦਿਆਰਥੀ (Indian student) ਰੂਪੇਸ਼ ਚੰਦਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਕੌਂਸਲੇਟ ਜਨਰਲ ਬੇਹੱਦ ਚਿੰਤਤ ਹੈ। ਦੂਤਾਵਾਸ ਭਾਰਤੀ ਭਾਈਚਾਰੇ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਮੀਦ ਹੈ ਕਿ ਰੁਪੇਸ਼ ਨੂੰ ਛੇਤੀ ਹੀ ਲੱਭ ਲਿਆ ਜਾਵੇਗਾ। ਸ਼ਿਕਾਗੋ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੁਪੇਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ।

ਸ਼ਿਕਾਗੋ ਦੇ ਐਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਰੁਪੇਸ਼ 2 ਮਈ ਤੋਂ ਲਾਪਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ‘ਚ ਵੀ ਇਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅਪ੍ਰੈਲ ‘ਚ ਬਰਾਮਦ ਹੋਈ ਸੀ। ਹੈਦਰਾਬਾਦ ਦੇ ਰਹਿਣ ਵਾਲੇ ਮੁਹੰਮਦ ਅਬਦੁਲ ਅਰਫਾਤ ਦੀ ਲਾਸ਼ ਕਲੀਵਲੈਂਡ, ਓਹੀਓ ਤੋਂ ਬਰਾਮਦ ਹੋਈ ਹੈ। ਅਰਾਫਾਤ ਕਲੀਵਲੈਂਡ ਯੂਨੀਵਰਸਿਟੀ ਤੋਂ ਆਈਟੀ ਵਿੱਚ ਮਾਸਟਰ ਡਿਗਰੀ ਕਰਨ ਲਈ ਅਮਰੀਕਾ ਗਿਆ ਸੀ।