Ferozepur

ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ, ਦਿਹਾੜੀ ਕਰਕੇ ਪਰਤ ਰਿਹਾ ਸੀ ਵਾਪਸ

ਚੰਡੀਗੜ੍ਹ, 15 ਜੁਲਾਈ 2023: ਸਤਲੁਜ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਫਿਰੋਜ਼ਪੁਰ (Ferozepur) ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, ਜਿਸ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਹੜ੍ਹ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ | ਫ਼ਿਰੋਜ਼ਪੁਰ ਦੇ ਥਾਣਾ ਗੁਰੂਹਰਸਹਾਏ ਦੇ ਪਿੰਡ ਨੋ ਬਹਿਰਾਮ ਸ਼ੇਰ ਸਿੰਘ ਦਾ ਰਹਿਣ ਵਾਲਾ ਜਗਦੀਸ਼ ਹੜ੍ਹ ਦੇ ਪਾਣੀ ‘ਚ ਰੁੜ੍ਹ ਗਿਆ |

ਥਾਣਾ ਗੁਰੂਹਰਸਹਾਏ ਦੇ ਇੰਚਾਰਜ ਜਸਵਿੰਦਰ ਸਿੰਘ ਬਰਾੜ ਅਤੇ ‘ਆਪ’ ਦੇ ਸਾਬਕਾ ਕੈਬਨਿਟ ਮੰਤਰੀ ਫੋਜਾ ਸਿੰਘ ਸਰਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਦਿਹਾੜੀ ਕਰਕੇ ਆਪਣੇ ਘਰ ਨੂੰ ਜਾ ਰਿਹਾ ਸੀ ਅਤੇ ਇਸ ਪਿੰਡ ਵਿੱਚ ਹੜ੍ਹ ਦੇ ਪਾਣੀ ਦਾ ਵਹਾਅ ਬਹੁਤ ਤੇਜ਼ ਸੀ ਅਤੇ ਆਸਪਾਸ ਦੇ ਲੋਕ ਉਸਨੂੰ ਉਸਦੇ ਘਰ ਜਾਣ ਤੋਂ ਰੋਕ ਰਹੇ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਜਿਸ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਅੱਜ ਜਗਦੀਸ਼ ਦੀ ਲਾਸ਼ ਮਿਲੀ ਹੈ, ਜਿਸ ਦਾ ਪੋਸਟਮਾਰਟਮ ਫਿਰੋਜ਼ਪੁਰ ਦੇ ਸਿਵਲ ਹਸਪਤਾਲ ‘ਚ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

Scroll to Top