One Nation One Election Bill

One Nation One Election: ਇਕ ਦੇਸ਼, ਇਕ ਚੋਣ’ ਬਿੱਲ ਨੂੰ ਸਾਂਝੀ ਸੰਸਦੀ ਕਮੇਟੀ ਕੋਲ ਭੇਜਿਆ

ਚੰਡੀਗੜ੍ਹ, 17 ਦਸੰਬਰ 2024: One Nation One Election Bill: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਲੋਕ ਸਭਾ ‘ਚ ‘ਇਕ ਦੇਸ਼, ਇਕ ਚੋਣ’ ਬਿੱਲ ਪੇਸ਼ ਕੀਤਾ ਗਿਆ । ਇਸ ਬਿੱਲ ਨੂੰ ਲੋਕ ਸਭਾ ‘ਚ ਸਵੀਕਾਰ ਕਰ ਲਿਆ ਗਿਆ ਹੈ।

ਇਕ ਦੇਸ਼, ਇਕ ਚੋਣ’ ਬਿੱਲ ਲਈ ਹੋਈ ਵੋਟਿੰਗ ਹੋਈ ‘ਚ ਬਿੱਲ ਦੇ ਪੱਖ ‘ਚ 269 ਅਤੇ 198 ਸੰਸਦ ਮੈਂਬਰਾਂ ਨੇ ਬਿੱਲ ਦਾ ਵਿਰੋਧ ਕੀਤਾ ਹੈ। ਬਿੱਲ ਨੂੰ ਵਿਸਤ੍ਰਿਤ ਚਰਚਾ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਨੂੰ ਭੇਜਿਆ ਗਿਆ ਹੈ। ਵੋਟਿੰਗ ਤੋਂ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ।

ਇਸ ਤੋਂ ਪਹਿਲਾਂ ਸਦਨ ‘ਚ ਚਰਚਾ ਦੌਰਾਨ ਕਾਂਗਰਸ, ਸਮਾਜਵਾਦੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਬਿੱਲ ਦਾ ਵਿਰੋਧ ਕੀਤਾ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਵੀਰਵਾਰ ਨੂੰ ‘ਇਕ ਦੇਸ਼, ਇਕ ਚੋਣ’ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ।

ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵੱਲੋਂ ਇਸ ਬਿੱਲ (One Nation One Election Bill) ਨੂੰ ਸਾਂਝੀ ਸੰਸਦੀ ਕਮੇਟੀ ਕੋਲ ਭੇਜਣ ਦੀ ਮੰਗ ਵੀ ਕੀਤੀ ਸੀ। ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੇ ਇਸ ਬਿੱਲ ਦਾ ਸਮਰਥਨ ਕੀਤਾ ਹੈ ।

ਏਆਈਐਮਆਈਐਮ ਆਗੂ ਅਸਦੁਦੀਨ ਓਵੈਸੀ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸੰਵਿਧਾਨ ਦੇ ਮੂਲ ਢਾਂਚੇ ਦੇ ਖ਼ਿਲਾਫ਼ ਹੈ। ਇਸ ਬਿੱਲ ਨਾਲ ਖੇਤਰੀ ਪਾਰਟੀਆਂ ਖ਼ਤਮ ਹੋ ਜਾਣਗੀਆਂ ਅਤੇ ਸਿਰਫ਼ ਕੌਮੀ ਪਾਰਟੀਆਂ ਨੂੰ ਹੀ ਫਾਇਦਾ ਹੋਵੇਗਾ।

ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਲੋਕਾਂ ਦੇ ਵੋਟ ਦੇ ਅਧਿਕਾਰ ‘ਤੇ ਹਮਲਾ ਹੈ। ਇਸ ਬਿੱਲ ‘ਚ ਚੋਣ ਕਮਿਸ਼ਨ ਨੂੰ ਬਹੁਤ ਸਾਰੀਆਂ ਸ਼ਕਤੀਆਂ ਦਿੱਤੀਆਂ ਹਨ। ਸੰਵਿਧਾਨ ‘ਚ ਚੋਣ ਕਮਿਸ਼ਨ ਨੂੰ ਸਿਰਫ਼ ਚੋਣਾਂ ਕਰਵਾਉਣ ਦਾ ਪ੍ਰਬੰਧ ਕਰਨ ਦੀ ਵਿਵਸਥਾ ਹੈ ਪਰ ਇਸ ਬਿੱਲ ‘ਚ ਰਾਸ਼ਟਰਪਤੀ ਵੱਲੋਂ ਚੋਣ ਕਮਿਸ਼ਨ ਤੋਂ ਚੋਣਾਂ ਸਬੰਧੀ ਸਲਾਹ ਲੈਣ ਦੀ ਵਿਵਸਥਾ ਹੈ, ਜੋ ਕਿ ਸੰਵਿਧਾਨ ਦੇ ਖ਼ਿਲਾਫ਼ ਹੈ।

Read More: One Nation One Election: ਕਿਵੇਂ ਲਾਗੂ ਹੋਵੇਗਾ ਇੱਕ ਦੇਸ਼ ਇੱਕ ਚੋਣ ਬਿੱਲ ?

Scroll to Top