One Nation One Election

Punjab News: ‘ਵਨ ਨੇਸ਼ਨ, ਵਨ ਇਲੈਕਸ਼ਨ’ ਖੇਤਰੀ ਪਾਰਟੀਆਂ ਤੇ ਸੂਬਿਆਂ ਦੇ ਹਿੱਤ ‘ਚ ਨਹੀਂ: CM ਭਗਵੰਤ ਮਾਨ

ਚੰਡੀਗੜ੍ਹ, 13 ਦਸੰਬਰ 2024: One Nation, One Election: ਭਾਰਤ ਸਰਕਾਰ ਦੀ ਕੇਂਦਰੀ ਕੈਬਿਨਟ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ (One Nation, One Election) ਨੂੰ ਮਨਜ਼ੂਰੀ ਦੇ ਦਿੱਤੀ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਿੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ਤੋਂ ਪਹਿਲਾਂ ਸਿੱਖਿਆ ਅਤੇ ਇਕ ਦੇਸ਼, ਇਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਸੀਐੱਮ ਮਾਨ ਨੇ ਬੀਤੇ ਦਿਨ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ‘ਚ ‘ਇੱਕ ਦੇਸ਼, ਇੱਕ ਸਿੱਖਿਆ’ ਅਤੇ ‘ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ’ ਨੂੰ ਲਾਗੂ ਕਰਨ ਦੀ ਬਜਾਏ ‘ਇੱਕ ਦੇਸ਼ ਇੱਕ ਚੋਣ’ (One Nation, One Election) ਲਾਗੂ ਕਰ ਰਹੀ ਹੈ।

ਸੀਐੱਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਖੇਡ ਰਹੀ ਹੈ ਕਿਉਂਕਿ ‘ਇਕ ਦੇਸ਼, ਇਕ ਸਿੱਖਿਆ’ ਅਤੇ ‘ਇਕ ਦੇਸ਼, ਇਕ ਇਲਾਜ ਪ੍ਰਣਾਲੀ’ ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੇ ਲੋਕਾਂ ਨੂੰ ਲਾਭ ਹੋਵੇਗਾ, ‘ਇਕ ਦੇਸ਼, ਇਕ ਚੋਣ’ ਲਾਗੂ ਕਰਨ ਨਾਲ ਨਹੀਂ ਹੋਵੇਗਾ। ਦੋਸ਼ ਲਾਇਆ ਕਿ ਇਸ ਨਾਲ ਭਾਜਪਾ ਦੇ ਸਿਆਸੀ ਇਰਾਦੇ ਪੂਰੇ ਹੋਣਗੇ। ਉਨ੍ਹਾਂ ਕਿਹਾ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਇਸ ਨੂੰ ਤਾਨਾਸ਼ਾਹੀ ਰਵੱਈਆ ਦੱਸਿਆ, ਜੋ ਖੇਤਰੀ ਪਾਰਟੀਆਂ ਅਤੇ ਸੂਬਿਆਂ ਦੇ ਹਿੱਤ ‘ਚ ਨਹੀਂ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਛੇਤੀ ਹੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੰਦਿਆਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੀ ਸੀਸੀਟੀਵੀ ਫੁਟੇਜ ਮੁਹੱਈਆ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਜਾਂਚ ‘ਚ ਪੰਜਾਬ ਪੁਲਿਸ ਨੂੰ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਫੁਟੇਜ ਹਾਸਲ ਹੋ ਗਈ ਹੈ ਤਾਂ ਜਾਂਚ ‘ਚ ਤੇਜ਼ੀ ਲਿਆਂਦੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਸੰਸਦ ਭਵਨ ‘ਚ ਦਫ਼ਤਰ ਮਿਲਿਆ ਹੈ। ਦੇਸ਼ ਦੀ ਸੰਸਦ ‘ਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ।

Read More: Punjab News: 5 ਨਗਰ ਨਿਗਮਾਂ ਲਈ ਹੁਣ ਤੱਕ ਕੁੱਲ 2231 ਨਾਮਜ਼ਦਗੀਆਂ ਦਾਖਲ

Scroll to Top