July 1, 2024 2:24 am
Corona

ਪੰਜਾਬ ‘ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 148 ਨਵੇਂ ਕੇਸ ਆਏ ਸਾਹਮਣੇ

ਚੰਡੀਗੜ੍ਹ,18 ਅਪ੍ਰੈਲ 2023: ਦੇਸ਼ ਭਰ ਦੇ ਨਾਲ ਪੰਜਾਬ ਵਿੱਚ ਕੋਰੋਨਾ (Corona) ਵਾਇਰਸ ਦੇ ਕੇਸ ‘ਚ ਵਾਧਾ ਹੋਇਆ ਹੈ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 2703 ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿੱਚੋਂ 148 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਸੂਬੇ ਦੇ ਲੁਧਿਆਣਾ ਵਿੱਚ ਇੱਕ ਕਰੋਨਾ ਮਰੀਜ਼ ਦੀ ਮੌਤ ਦੀ ਖ਼ਬਰ ਹੈ । ਜਦਕਿ 9 ਲੈਵਲ-2 ਦੇ ਮਰੀਜ਼ਾਂ ਨੂੰ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ‘ਚ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

ਸੂਬੇ ਵਿੱਚ ਲੈਵਲ-3 ਦਾ ਕੋਈ ਵੀ ਮਰੀਜ਼ ਨਹੀਂ ਹੈ, ਜਿਸ ਨੂੰ ਇੰਟੈਂਸਿਵ ਕੇਅਰ ਯੂਨਿਟ ਵਿੱਚ ਵੈਂਟੀਲੇਟਰ ’ਤੇ ਰੱਖਿਆ ਹੋਵੇ। ਪੰਜਾਬ ਵਿੱਚ 148 ਨਵੇਂ ਕੇਸਾਂ ਦੇ ਆਉਣ ਨਾਲ ਐਕਟਿਵ ਕੋਰੋਨਾ (Corona) ਕੇਸਾਂ ਦੀ ਗਿਣਤੀ 1574 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ 118 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।