Corona

ਫਿਰੋਜ਼ਪੁਰ ‘ਚ ਕਰੋਨਾ ਵਾਇਰਸ ਕਾਰਨ ਇੱਕ ਮਰੀਜ਼ ਦੀ ਮੌਤ, 11 ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 08 ਅਪ੍ਰੈਲ 2023: ਫਿਰੋਜ਼ਪੁਰ ਕਰੋਨਾ ਵਾਇਰਸ (Corona Virus) ਨੇ ਪੰਜਾਬ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ 11 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਅੱਜ ਤਿੰਨ ਮਰੀਜ਼ ਵੀ ਠੀਕ ਹੋ ਗਏ ਹਨ। ਫਿਰੋਜ਼ਪੁਰ ਵਿੱਚ ਹੁਣ ਤੱਕ 18436 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 17884 ਠੀਕ ਹੋ ਚੁੱਕੇ ਹਨ, ਜਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਹੁਣ ਤੱਕ 541 ਦੀ ਮੌਤ ਹੋ ਚੁੱਕੀ ਹੈ।

corona virus

Scroll to Top