July 7, 2024 6:27 am
ਜੰਡਿਆਲਾ ਗੁਰੂ

ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਵਿਅਕਤੀ ਦੀ ਮੌਤ

ਜੰਡਿਆਲਾ ਗੁਰੂ 27 ਅਗਸਤ 2022: ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਧਰਮਵੀਰ ਪੱਪੀ ਨਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ | ਇਸ ਦੌਰਾਨ ਪਰਿਵਾਰ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਡੇ ਪਿੰਡ ‘ਚ ਸ਼ਰੇਆਮ ਨਸ਼ਾ ਵਿਕਦਾ ਹੈ| ਇਸਦੇ ਉੱਪਰ ਕਿਸੇ ਦਾ ਵੀ ਜ਼ੋਰ ਨਹੀਂ | ਨਸ਼ਾ ਵੇਚਣ ਵਾਲੇ ਦੀ ਰੋਕਥਾਮ ਨਾ ਹੋਣ ਕਾਰਨ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਦਲਦਲ ਵਿੱਚ ਧਸ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਸ਼ਾ ਰੋਕਣ ਦੇ ਵੱਡੇ-ਵੱਡੇ ਵਾਅਦੇ ਕਰਦੀ ਹੈ, ਪਰ ਨਸ਼ਾ ਨਹੀਂ ਰੁਕਦਾ। ਇਸਦੇ ਨਾਲ ਹੀ ਚੌਕੀ ਇੰਚਾਰਜ ਰਛਪਾਲ ਸਿੰਘ ਨੇ ਦੱਸਿਆ ਕਿ ਅੱਜ ਸਾਨੂੰ ਵੀ ਪਤਾ ਲੱਗਾ ਹੈ ਕਿ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |