Site icon TheUnmute.com

ਪੰਜਾਬ ‘ਚ ਚੱਲ ਰਹੇ ਕੇਂਦਰੀ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਤੋਂ ਮੁਕੰਮਲ ਕੀਤਾ ਜਾਵੇ: ਪੰਜਾਬ ਰਾਜਪਾਲ

Governor of Punjab

ਚੰਡੀਗੜ੍ਹ, 12 ਅਗਸਤ 2024: ਪੰਜਾਬ ਦੇ ਰਾਜਪਾਲ (Governor of Punjab) ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ, ਰੇਲਵੇ ਅਥਾਰਟੀ, ਏਅਰਪੋਰਟ ਅਥਾਰਟੀ ਅਤੇ ਬੀਐਸਐਨਐਲ ਨਾਲ ਮੁਲਾਕਾਤ ਕਰਕੇ ਪੰਜਾਬ ‘ਚ ਕੇਂਦਰ ਸਰਕਾਰ ਦੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਸੰਬੰਧੀ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਕੇ ਰਿਪੋਰਟ ਲਈ |

ਇਸ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਸਾਰੇ ਕੇਂਦਰੀ ਪ੍ਰਾਜੈਕਟਾਂ ਨੂੰ ਬਿਨਾਂ ਦੇਰੀ ਤੋਂ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪ੍ਰੋਜੈਕਟ ਨੂੰ ਲਾਗੂ ਕਰਨ ‘ਚ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਲਿਖਤੀ ਰੂਪ ‘ਚ ਸੂਚਿਤ ਕੀਤਾ ਜਾਵੇ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਅਜਿਹੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਾਰੇ ਕੇਂਦਰੀ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਬੈਠਕਾਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਸਾਰੇ ਪ੍ਰੋਜੈਕਟਾਂ ਬਾਰੇ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ। ਇਸ ਮੌਕੇ ਰਾਜਪਾਲ ਨੇ ਚੰਡੀਗੜ੍ਹ ਵਿੱਚ ਵੱਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਚਕੂਲਾ ਤੋਂ ਸ਼ਿਮਲਾ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ ਦੇ ਨਿਰਮਾਣ ਨਾਲ ਇਸ ਸਮੱਸਿਆ ‘ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕੇਗਾ।

ਰਾਜਪਾਲ (Governor of Punjab) ਨੇ ਕਿਹਾ ਕਿ ਉਦੈਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਬਹੁਤ ਮਹੱਤਵਪੂਰਨ ਸ਼ਹਿਰ ਹਨ, ਜਿਸ ਦੇ ਮੱਦੇਨਜ਼ਰ ਜੰਮੂ-ਤਵੀ ਰੇਲਗੱਡੀ ਰੋਜ਼ਾਨਾ ਚਲਾਉਣ ਲਈ ਪ੍ਰਸਤਾਵ ਤਿਆਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਨਵੇਂ ਬਣੇ ਅਮਰੂਤ ਸਟੇਸ਼ਨਾਂ ਅਤੇ ਨਵੀਆਂ ਰੇਲਵੇ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਬੈਠਕ ਦੌਰਾਨ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਚੰਡੀਗੜ੍ਹ ਨਾਲ ਸਿੱਧੇ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਚੰਡੀਗੜ੍ਹ ਤੋਂ ਹਵਾਈ ਅੱਡੇ ਦੀ ਦੂਰੀ 10 ਕਿਲੋਮੀਟਰ ਘੱਟ ਜਾਵੇਗੀ।

Exit mobile version