Site icon TheUnmute.com

ਪੰਜਾਬ ਚੋਣ ਕੁਇਜ਼ 2025 ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖ਼ਰੀ ਤਾਰੀਕ

9 ਜਨਵਰੀ 2025: ਭਾਰਤੀ (Election Commission) ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਚੋਣ (Chief Electoral Officer Punjab) ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ (National Voters Day) ਵੋਟਰ ਦਿਵਸ ‘ਤੇ ਪੰਜਾਬ ਚੋਣ ਕੁਇਜ਼ 2025 ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਵੋਟਰਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਲ ਕਰਕੇ ਉਨ੍ਹਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ (District Election Officer cum Deputy Commissioner Ferozepur Deepshikha Sharma) ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਚੋਣ ਕੁਇਜ਼ 2025 ਦੀ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ ਸ਼ੁਰੂ ਹੋ ਗਈ ਹੈ ਜੋ ਕਿ 17 ਜਨਵਰੀ 2025 ਤੱਕ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ (Punjab Election Quiz) ਕੁਇਜ਼ 2025 ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਵਿੰਡੋਜ਼ ਲੈਪਟਾਪ, ਦੂਜੇ ਨੰਬਰ ‘ਤੇ ਰਹਿਣ ਵਾਲੇ ਪ੍ਰਤੀਯੋਗੀ ਨੂੰ ਐਂਡਰਾਇਡ ਟੈਬਲੇਟ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀ ਨੂੰ ਸਮਾਰਟ ਵਾਚ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਆਨਲਾਈਨ (online) ਅਤੇ ਆਫ਼ਲਾਈਨ(offline) ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ ਅਤੇ ਆਨਲਾਈਨ (online) ਚੋਣ ਕੁਇਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਰਾਜ ਪੱਧਰੀ ਆਫ਼ਲਾਈਨ (offline) ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।

read more:  ਟਰਾਂਸਪੋਰਟ ਵਿਭਾਗ ਚੁੱਕਣ ਜਾ ਰਿਹਾ ਵੱਡਾ ਕਦਮ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ

Exit mobile version