ਚੰਡੀਗੜ੍ਹ, 26 ਜੂਨ 2023: ਪੀਡੀਐਸ ਸਕੀਮ (PDS Scheme) ਦਾ ਲਾਭ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਇੱਕ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਪੀਡੀਐਸ ਸਕੀਮ ਤਹਿਤ ਸਿਰਫ਼ ਲੋੜਵੰਦ ਲਾਭਪਾਤਰੀਆਂ ਦੀ ਹੀ ਮੱਦਦ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਯੋਗ ਲਾਭਪਾਤਰੀਆਂ ਨੂੰ ਬਾਹਰ ਕਰਨ ਲਈ ਸਰਵੇਖਣ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਸਮੇਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ 1.41 ਕਰੋੜ ਲਾਭਪਾਤਰੀ ਹਨ ਅਤੇ ਰਾਜ ਯੋਜਨਾ ਤਹਿਤ ਕੁੱਲ 7 ਲੱਖ ਲਾਭਪਾਤਰੀ ਰਜਿਸਟਰਡ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਦਾ ਨਾਂ ਨਹੀਂ ਕੱਟਿਆ ਜਾਵੇਗਾ।