ਕੇ. ਐੱਲ. ਰਾਹੁਲ ਭਾਰਤ ਬਨਾਮ ਨਿਊਜ਼ੀਲੈਂਡ ਦੋ ਟੈਸਟ ਮੈਚਾਂ ਦੀ ਸੀਰੀਜ਼ ਵਿੱਚੋ ਬਾਹਰ

ਕੇ. ਐੱਲ. ਰਾਹੁਲ ਭਾਰਤ ਬਨਾਮ ਨਿਊਜ਼ੀਲੈਂਡ ਦੋ ਟੈਸਟ ਮੈਚਾਂ ਦੀ ਸੀਰੀਜ਼ ਵਿੱਚੋ ਬਾਹਰ

ਚੰਡੀਗੜ੍ਹ 23 ਨਵੰਬਰ 2021 : ਭਾਰਤ ਬਨਾਮ ਨਿਊਜ਼ੀਲੈਂਡ ਦਰਮਿਆਨ ਦੋ ਮੈਚਾਂ ਦੀ ਟੈਸਟ ਸੀਰੀਜ਼ 25 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ| ਪਰ ਟੈਸਟ ਸੀਰੀਜ਼ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਕੇ. ਐਲ. ਰਾਹੁਲ ਦੀ ਮਾਸਪੇਸ਼ੀਆਂ ਵਿੱਚ ਖਿੱਚਾਅ ਕਾਰਨ ਨਿਊਜ਼ੀਲੈਂਡ ਖ਼ਿਲਾਫ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ।

ਸਲਾਮੀ ਬੱਲੇਬਾਜ ਕੇ. ਐੱਲ. ਰਾਹੁਲ ਦੇ ਟੈਸਟ ਸੀਰੀਜ਼ ਤੋਂ ਬਾਹਰ ਹੋਣ ਦੇ ਬਾਅਦ ਉਨ੍ਹਾਂ ਦੇ ਸਥਾਨ ਤੇ ਸੂਰਯਕੁਮਾਰ ਯਾਦਵ ਨੂੰ ਟੀਮ ‘ਚ ਮੌਕਾ ਦਿੱਤਾ ਗਿਆ ਹੈ । ਸੂਰਯਕੁਮਾਰ ਯਾਦਵ ਨਿਊਜ਼ੀਲੈਂਡ ਖ਼ਿਲਾਫ਼ ਆਪਣਾ ਡੈਬਿਊ ਕਰ ਸਕਦੇ ਹਨ। ਜਦਕਿ ਕੇ. ਐੱਲ. ਰਾਹੁਲ ਅਗਲੇ ਮਹੀਨੇ ਹੋ ਰਹੀ ਦੱਖਣੀ ਅਫ਼ਰੀਕਾ ਦੇ ਵਿਰੁੱਧ  ਸੀਰੀਜ਼ ਦੀ ਤਿਆਰੀ ਲਈ ਹੁਣ ਉਹ ਐੱਨ. ਸੀ. ਏ. (ਰਾਸ਼ਟਰੀ ਕ੍ਰਿਕਟ ਅਕੈਡਮੀ) ਵਿਚੋਂ ਰਿਹੈਬਲੀਟੇਸ਼ਨ ਤੋਂ ਗੁਜ਼ਰਨਗੇ।

ਟੈਸਟ ਮੈਚ ਲਈ ਭਾਰਤੀ ਟੀਮ : ਅਜਿੰਕਯ ਰਹਾਨੇ (ਕਪਤਾਨ), ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ (ਉਪ ਕਪਤਾਨ), ਸ਼ੁੱਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਯਕੁਮਾਰ ਯਾਦਵ, ਰਿਧੀਮਾਨ ਸਾਹਾ (ਵਿਕਟਕੀਪਰ), ਕੇ. ਐੱਸ. ਭਾਰਤ (ਵਿਕਟਕੀਪਰ), ਰਵਿੰਦਰ ਜਡੇਜਾ, ਆਰ. ਅਸ਼ਵਿਨ, ਅਕਸ਼ਰ ਪਟੇਲ, ਜਯੰਤ ਯਾਦਵ, ਇਸ਼ਾਂਤ ਸ਼ਰਮਾ, ਉਮੇਸ਼ ਯਾਦਵ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਣਾ।

Scroll to Top