24 ਅਪ੍ਰੈਲ 2025: ਪੁਲਿਸ ਦੇ ਵੱਲੋ ਫਾਜ਼ਿਲਕਾ (Fazilka) ਵਿੱਚ ਆਪ੍ਰੇਸ਼ਨ ਕਾਸੋ (Operation Kaso ) ਸ਼ੁਰੂ ਕੀਤਾ ਗਿਆ । ਉੱਥੇ ਹੀ ਰਾਧਾ ਸਵਾਮੀ ਕਲੋਨੀ (radha swami colony) ਵਿੱਚ ਪੁਲਿਸ ਮੁਲਾਜ਼ਮਾਂ ਨੇ ਘਰਾਂ ਵਿੱਚ ਦਾਖਲ ਹੋ ਕੇ ਜਾਂਚ ਕੀਤੀ। ਹਾਲਾਂਕਿ, ਮੌਕੇ ‘ਤੇ ਪਹੁੰਚੇ ਪੰਜਾਬ ਪੁਲਿਸ ਦੇ ਆਈਜੀ ਬਲਜੋਤ ਸਿੰਘ ਰਾਠੌਰ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਆਈਜੀ ਬਲਜੋਤ ਸਿੰਘ ਰਾਠੌਰ ਨੇ ਕਿਹਾ ਕਿ ਅੱਜ ਫਾਜ਼ਿਲਕਾ ਵਿੱਚ ਆਪ੍ਰੇਸ਼ਨ ਕਾਸੋ (Operation Kaso ) ਚਲਾਇਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹੇ ਵਿੱਚ ਕੁੱਲ 13 ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੀ ਅਗਵਾਈ ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਜਿਸ ਵਿੱਚ ਪੁਲਿਸ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਲਗਭਗ 350 ਪੁਲਿਸ ਮੁਲਾਜ਼ਮਾਂ ਦੀ ਫੋਰਸ ਤਾਇਨਾਤ ਕੀਤੀ ਗਈ ਹੈ। ਆਈਜੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਦੋ ਬਾਈਕ ਬਰਾਮਦ ਕੀਤੀਆਂ ਗਈਆਂ ਹਨ। ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਐਸਐਫ ਦੇ ਸਹਿਯੋਗ ਨਾਲ, ਦੂਜੀ ਰੱਖਿਆ ਲਾਈਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Read more: Caso operation: ਬਟਾਲਾ ਪੁਲਿਸ ਵਲੋਂ ਆਸ-ਪਾਸ ਦੇ ਇਲਾਕਿਆਂ ‘ਚ ਚਲਾਇਆ ਗਿਆ ਸਰਚ ਅਭਿਆਨ