ਚੰਡੀਗੜ੍ਹ, 31ਮਈ 2025: ਪਾਕਿਸਤਾਨ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਸ਼ਨੀਵਾਰ ਨੂੰ ਸਰਹੱਦੀ ਸੂਬਿਆਂ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਦੇ ਨਾਲ-ਨਾਲ ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ‘ਚ ਦੁਬਾਰਾ ਮੌਕ ਡ੍ਰਿਲ ਕੀਤੇ ਜਾਣਗੇ। ਆਪ੍ਰੇਸ਼ਨ ਸ਼ੀਲਡ ਦੇ ਤਹਿਤ ਕੀਤੇ ਗਏ ਇਸ ਅਭਿਆਸ ‘ਚ ਹਵਾਈ ਹਮਲਿਆਂ ਤੋਂ ਬਚਣ ਲਈ ਅਭਿਆਸ ਕੀਤਾ ਜਾਵੇਗਾ। ਇਸਦੇ ਨਾਲ ਹੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਦੇਰ ਸ਼ਾਮ ਨੂੰ ਬਲੈਕਆਊਟ ਵੀ ਕੀਤਾ ਜਾਵੇਗਾ।
ਇਹ ਅਭਿਆਸ ਪਹਿਲਾਂ ਵੀਰਵਾਰ ਨੂੰ ਆਪ੍ਰੇਸ਼ਨ ਸ਼ੀਲਡ ਦੇ ਤਹਿਤ ਕੀਤਾ ਜਾਣਾ ਸੀ, ਪਰ ਪ੍ਰਬੰਧਕੀ ਕਾਰਨਾਂ ਕਰਕੇ ਇਸਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 10 ਮਈ ਦੀ ਸ਼ਾਮ ਤੋਂ ਪਾਕਿਸਤਾਨ ਨਾਲ ਜੰਗਬੰਦੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਮੌਕ ਡ੍ਰਿਲ ਕੀਤੇ ਜਾ ਰਹੇ ਹਨ।
ਡਾਇਰੈਕਟੋਰੇਟ ਜਨਰਲ ਆਫ਼ ਫਾਇਰ ਸਰਵਿਸਿਜ਼ ਐਂਡ ਹੋਮ ਗਾਰਡਜ਼ ਨੇ ਕਿਹਾ ਹੈ ਕਿ ਮੌਕ ਡ੍ਰਿਲ ‘ਚ ਦੁਸ਼ਮਣ ਦੇ ਜਹਾਜ਼ਾਂ, ਡਰੋਨਾਂ ਅਤੇ ਮਿਜ਼ਾਈਲ ਹਮਲਿਆਂ ਨਾਲ ਕਿਵੇਂ ਨਜਿੱਠਣਾ ਹੈ, ਇਸ ਬਾਰੇ ਸਿਖਾਇਆ ਜਾਵੇਗਾ। ਇਸ ਦੌਰਾਨ ਸਾਇਰਨ ਵਜਾਏ ਜਾਣਗੇ ਅਤੇ ਐਮਰਜੈਂਸੀ ਰਿਸਪਾਂਸ ਸਿਸਟਮ ਦੀ ਵੀ ਜਾਂਚ ਕੀਤੀ ਜਾਵੇਗੀ। ਸਿਵਲ ਡਿਫੈਂਸ ਅਧਿਕਾਰੀਆਂ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸ਼ਨੀਵਾਰ ਸ਼ਾਮ 5 ਵਜੇ ਤੋਂ ਸਾਰੇ ਸਥਾਨਕ ਪ੍ਰਸ਼ਾਸਨਾਂ ਨੂੰ ਸ਼ਾਮਲ ਕਰਕੇ ਮੌਕ ਡ੍ਰਿਲ ਦੀ ਯੋਜਨਾ ਬਣਾਉਣ ਅਤੇ ਪ੍ਰਬੰਧ ਕਰਨ ਦੀ ਅਪੀਲ ਕੀਤੀ।
Read More: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ ਮੌਕ ਡ੍ਰਿਲ ਕਰਵਾਉਣ ਦੇ ਹੁਕਮ