Operation Sindoor: ਸਰਬ-ਪਾਰਟੀ ਮੀਟਿੰਗ ਹੋਈ ਸ਼ੁਰੂ, ਅਗਲੀ ਦੀ ਰਣਨੀਤੀ ਦਾ ਹੋ ਸਕਦਾ ਐਲਾਨ

8 ਮਈ 2025: ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤੀ ਫੌਜ (bharti fauj) ਨੇ ਸਿਰਫ਼ 25 ਮਿੰਟਾਂ ਵਿੱਚ ਇੱਕ ਸਟੀਕ ਹਮਲਾ ਕੀਤਾ ਅਤੇ ਨੌਂ ਅੱਤਵਾਦੀ ਸਿਖਲਾਈ ਕੈਂਪਾਂ ਨੂੰ ਤਬਾਹ ਕਰ ਦਿੱਤਾ, ਜਿਨ੍ਹਾਂ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਸ਼ਾਮਲ ਸਨ। ਹਮਲੇ ਤੋਂ ਬਾਅਦ, ਸਰਕਾਰ ਨੇ ਅੱਜ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ, ਜੋ ਸੰਸਦ ਭਵਨ ਵਿੱਚ ਚੱਲ ਰਹੀ ਹੈ। ਇਸਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ (rajnath singh) ਸਿੰਘ ਕਰ ਰਹੇ ਹਨ। ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੀ ਮੌਜੂਦ ਹਨ। ਇਨ੍ਹਾਂ ਤੋਂ ਇਲਾਵਾ, ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੀ ਕਾਂਗਰਸ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਸਰਕਾਰ ਵਿਰੋਧੀ ਆਗੂਆਂ ਨੂੰ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕੀਤੀ ਜਾਣ ਵਾਲੀ ਜਵਾਬੀ ਕਾਰਵਾਈ ਅਤੇ ਭਵਿੱਖ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦੇ ਰਹੀ ਹੈ।

Read More: Operation Sindoor: ਕੇਂਦਰ ਸਰਕਾਰ ਨੇ ਬੁਲਾਈ ਸਰਬ ਪਾਰਟੀ ਮੀਟਿੰਗ, ਪਾਕਿਸਤਾਨ ਸਰਹੱਦ ‘ਤੇ ਅਲਰਟ ਜਾਰੀ

Scroll to Top