ਦਿੱਲੀ, 07 ਮਈ 2025: Operation Sindoor: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਬੈਠਕ ਹੋਈ ਹੈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਦੀ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ।
ਦੂਜੇ ਪਾਸੇ ਭਾਰਤੀ ਫੌਜ ਅਤੇ ਵਿਦੇਸ਼ ਮੰਤਰਾਲੇ ਵੱਲੋਂ ਆਪ੍ਰੇਸ਼ਨ ਸਿੰਦੂਰ ਬਾਰੇ ਜਾਰੀ ਕੀਤੇ ਅਧਿਕਾਰਤ ਬਿਆਨ ਤੋਂ ਬਾਅਦ, ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਨ।
ਜੈਸ਼-ਏ-ਮੁਹੰਮਦ ਦੇ ਹੈੱਡਕੁਆਰਟਰ ਮਰਕਜ਼ ਸੁਭਾਨਅੱਲ੍ਹਾ ‘ਤੇ ਹੋਏ ਹਮਲੇ ਬਾਰੇ ਕਰਨਲ ਸੋਫੀਆ ਨੇ ਕਿਹਾ ਕਿ ਇੱਥੇ ਵੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਹਵਾਈ ਫੌਜ ਦੇ ਅਧਿਕਾਰੀ- ਵਿੰਗ ਕਮਾਂਡਰ ਵਯੋਮਿਕਾ ਨੇ ਕਿਹਾ ਕਿ ਇਹ ਪੂਰਾ ਆਪ੍ਰੇਸ਼ਨ ਦੁਪਹਿਰ 1.05 ਵਜੇ ਤੋਂ 1.30 ਵਜੇ ਦੇ ਵਿਚਕਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਜ਼ੱਫਰਾਬਾਦ ‘ਚ ਸਵਾਈ ਨਾਲਾ ਕੈਂਪ PoJK ਦੇ ਕੰਟਰੋਲ ਰੇਖਾ ਤੋਂ 30 ਕਿਲੋਮੀਟਰ ਦੂਰ ਹੈ। ਇੱਥੇ ਲਸ਼ਕਰ ਦਾ ਇੱਕ ਸਿਖਲਾਈ ਕੇਂਦਰ ਸੀ। ਸੋਨਮਰਗ, ਗੁਲਮਰਗ ਅਤੇ ਪਹਿਲਗਾਮ ‘ਚ ਅੱ.ਤ.ਵਾ.ਦੀ ਹਮਲੇ ਕਰਨ ਵਾਲੇ ਅੱ.ਤ.ਵਾ.ਦੀਆਂ ਨੇ ਇੱਥੇ ਸਿਖਲਾਈ ਲਈ ਸੀ।
ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਭਾਰਤੀ ਫੌਜ ਨੇ ਸਟੀਕ ਕਾਰਵਾਈ ਦੌਰਾਨ ਪਾਕਿਸਤਾਨ ‘ਚ ਨੌਂ ਅੱਤਵਾਦੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ। ਇਹ ਯਕੀਨੀ ਬਣਾਉਣ ਲਈ ਪੂਰਾ ਧਿਆਨ ਰੱਖਿਆ ਹੈ ਕਿ ਆਮ ਨਾਗਰਿਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ।
Read More: Poonch: ਪਾਕਿਤਸਾਨ ਵੱਲੋਂ ਪੁੰਛ ਖੇਤਰ ‘ਚ ਗੋ.ਲਾ.ਬਾ.ਰੀ ! ਲਗਭੱਗ 10 ਜਣਿਆਂ ਦੀ ਮੌਤ ਦੀ ਖ਼ਬਰ