7 ਮਈ 2025: ਪਹਿਲਗਾਮ ਹਮਲੇ (pahalgam attack) ਦਾ ਬਦਲਾ ਲੈਂਦੇ ਹੋਏ, ਭਾਰਤੀ ਫੌਜ ਨੇ ਬੁੱਧਵਾਰ (7 ਮਈ, 2025) ਨੂੰ ਹਵਾਈ ਹਮਲਾ ਕਰਕੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਐਸਐਫ ਦੇ ਡੀਜੀ ਨਾਲ ਫ਼ੋਨ ‘ਤੇ ਕੀਤੀ ਗੱਲਬਾਤ
ਗ੍ਰਹਿ ਮੰਤਰੀ ਅਮਿਤ ਸ਼ਾਹ (amit shah) ਨੇ ਬੀਐਸਐਫ ਦੇ ਡੀਜੀ, ਐਲਜੀ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਗ੍ਰਹਿ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਹੱਦ ਦੇ ਨੇੜੇ ਰਹਿਣ ਵਾਲੇ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਬੰਕਰਾਂ ਵਿੱਚ ਤਬਦੀਲ ਕੀਤਾ ਜਾਵੇ। ਗ੍ਰਹਿ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਾਡੀ ਤਰਜੀਹ ਹੈ।
ਆਪ੍ਰੇਸ਼ਨ ਸਿੰਦੂਰ ‘ਤੇ ਫੌਜ ਦੀ ਪ੍ਰੈਸ ਬ੍ਰੀਫਿੰਗ ਸ਼ੁਰੂ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਫੌਜ ਵੱਲੋਂ ਪ੍ਰੈਸ ਬ੍ਰੀਫਿੰਗ (press briefing) ਸ਼ੁਰੂ ਕੀਤੀ ਗਈ ਹੈ । ਇਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਸ਼ਾਮਲ। ਹਵਾਈ ਸੈਨਾ ਤੋਂ ਵਿਓਮਿਕਾ ਸਿੰਘ ਜਾਣਕਾਰੀ ਦੇਣਗੇ। ਫੌਜ ਤੋਂ ਕਰਨਲ ਸੋਫੀਆ ਕੁਰੈਸ਼ੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਪ੍ਰਿਅੰਕਾ ਗਾਂਧੀ ਨੇ ਆਪਰੇਸ਼ਨ ਸਿੰਦੂਰ ਤੋਂ ਬਾਅਦ ਫੌਜ ਨੂੰ ਸਲਾਮੀ ਦਿੱਤੀ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਆਪ੍ਰੇਸ਼ਨ ਸਿੰਦੂਰ (Operation Sindoor) ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਅਤੇ ਲਿਖਿਆ, “ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ ‘ਤੇ ਬਹੁਤ ਮਾਣ ਹੈ। ਸਾਡੇ ਬਹਾਦਰ ਸੈਨਿਕ ਸਾਡੀ ਆਜ਼ਾਦੀ ਅਤੇ ਅਖੰਡਤਾ ਦੀ ਰੱਖਿਆ ਕਰਦੇ ਹਨ। ਪ੍ਰਮਾਤਮਾ ਉਨ੍ਹਾਂ ਦੀ ਰੱਖਿਆ ਕਰੇ ਅਤੇ ਉਨ੍ਹਾਂ ਨੂੰ ਸਬਰ ਅਤੇ ਬਹਾਦਰੀ ਨਾਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਅਥਾਹ ਹਿੰਮਤ ਦੇਵੇ। ਜੈ ਹਿੰਦ।”
ਆਪ੍ਰੇਸ਼ਨ ਸਿੰਦੂਰ ‘ਤੇ ਮਮਤਾ ਬੈਨਰਜੀ ਦੀ ਪ੍ਰਤੀਕਿਰਿਆ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪ੍ਰੇਸ਼ਨ ਸਿੰਦੂਰ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਸਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਕੇ ਭਾਰਤੀ ਸੈਨਿਕਾਂ ਨੂੰ ਸਲਾਮ ਕੀਤਾ ਹੈ।
Read More: Operation Sindoor: ਬਠਿੰਡਾ ਦੇ ਖੇਤਾਂ ‘ਚ ਜਹਾਜ਼ ਕਰੈਸ਼, ਇੱਕ ਦੀ ਮੌ.ਤ, 9 ਜਾਣੇ ਜ.ਖ਼.ਮੀ