7 ਮਈ 2025: ਫੌਜ ਨੇ ਆਪ੍ਰੇਸ਼ਨ ਸਿੰਦੂਰ (Operation Sindoor) ਸੰਬੰਧੀ ਇੱਕ ਪ੍ਰੈਸ ਬ੍ਰੀਫਿੰਗ ਕੀਤੀ। ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਭਾਰਤ ਨੇ ਅੱਤਵਾਦ ਵਿਰੁੱਧ ਆਪਣੇ ਅਧਿਕਾਰ ਦੀ ਵਰਤੋਂ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ 10 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ ਅਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਉਪ ਰਾਜਪਾਲ ਵੀ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਰਾਸ਼ਟਰਪਤੀ ਭਵਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਉਹ ਭਾਰਤੀ ਫੌਜ ਦੀਆਂ ਕਾਰਵਾਈਆਂ ਦੀ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦੇਣਗੇ।
ਵੀਰਵਾਰ ਸਵੇਰੇ ਸਰਬ ਪਾਰਟੀ ਮੀਟਿੰਗ ਹੋਵੇਗੀ।
ਕੇਂਦਰ ਸਰਕਾਰ ਨੇ ਵੀਰਵਾਰ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੁਪਹਿਰ 2 ਵਜੇ ਮੀਟਿੰਗ ਕਰਨਗੇ। ਇਸ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਲੈ ਸਕਦੇ ਹਨ।
ਪ੍ਰਧਾਨ ਮੰਤਰੀ ਮੋਦੀ ਕੁਝ ਸਮੇਂ ਬਾਅਦ ਰਾਸ਼ਟਰਪਤੀ ਭਵਨ ਜਾਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਥੋੜ੍ਹੀ ਦੇਰ ਵਿੱਚ ਰਾਸ਼ਟਰਪਤੀ ਭਵਨ ਜਾਣਗੇ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਰਸਮੀ ਜਾਣਕਾਰੀ ਦੇਣਗੇ।
Read More: Operation Sindoor : ਭਾਰਤ ਦਾ ਵੱਡਾ ਫੈਸਲਾ, 10 ਮਈ ਤੱਕ ਰਹਿਣਗੇ 9 ਹਵਾਈ ਅੱਡੇ ਬੰਦ