7 ਮਈ 2025: ਭਾਰਤ (bharat) ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਤੋਂ ਬਾਅਦ, ਬੀ.ਐਸ.ਐਫ. ਅੰਮ੍ਰਿਤਸਰ ਨੇ ਸੰਯੁਕਤ ਚੈੱਕ ਪੋਸਟ (post attari) ਅਟਾਰੀ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਪਰੇਡ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰੇਡ ਦੇਖਣ ਆਉਣ ਵਾਲੇ ਯਾਤਰੀਆਂ ਦੇ ਦਾਖਲੇ ਨੂੰ ਵੀ ਰੋਕ ਦਿੱਤਾ ਗਿਆ ਹੈ। ਪਹਿਲਾਂ ਹੋਣ ਵਾਲੀ ਪਰੇਡ ਨੂੰ ਰੋਕ ਦਿੱਤਾ ਗਿਆ ਹੈ ਪਰ ਝੰਡਾ ਉਤਾਰਨ ਦੀ ਰਸਮ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਜਦੋਂ ਵੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਮਾਹੌਲ ਬਣਦਾ ਹੈ ਜਾਂ ਜੰਗ ਸ਼ੁਰੂ ਹੁੰਦੀ ਹੈ, ਤਾਂ ਰਿਟਰੀਟ ਸੈਰੇਮਨੀ ਨੂੰ ਰੋਕ ਦਿੱਤਾ ਜਾਂਦਾ ਹੈ।
ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਹੁਸੈਨੀਵਾਲਾ (husseniwala border) ਬਾਰਡਰ ‘ਤੇ ਹੋਣ ਵਾਲੇ ਰਿਟਰੀਟ ਸੈਰੇਮਨੀ ਨੂੰ ਵੀ ਰੋਕ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 10 ਮਈ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Read More: PM ਮੋਦੀ ਨੇ ਹੀ ਆਪ੍ਰੇਸ਼ਨ ਦਾ ਚੁਣਿਆ ਨਾਮ, ਆਪ੍ਰੇਸ਼ਨ ਸਿੰਦੂਰ ‘ਤੇ ਲਗਾਈ ਮੋਹਰ