ਚੰਡੀਗੜ੍ਹ, 19 ਮਾਰਚ 2024: ਪੰਜਾਬ ਦੇ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਅਫੀਮ (Opium) ਦੀ ਖੇਤੀ ਦਾ ਪਰਦਾਫਾਸ਼ ਕੀਤਾ ਹੈ | ਜਿਕਰਯੋਗ ਹੈ ਕਿ ਇਸ ‘ਤੇ ਸੂਬੇ ‘ਚ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੇ ਫਿਲਹਾਲ ਕਰੀਬ 14.47 ਕਿਲੋ ਭੁੱਕੀ (ਅਫੀਮ) ਦੇ ਪੌਦੇ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਸਬੰਧੀ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੂੰ ਸੋਮਵਾਰ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਵੱਡੇ ਪੱਧਰ ’ਤੇ ਅਫੀਮ (Opium) ਦੀ ਖੇਤੀ ਕੀਤੀ ਜਾ ਰਹੀ ਹੈ | ਮਿਲੀ ਸੂਚਨਾ ਦੇ ਆਧਾਰ ‘ਤੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਦੀ ਜਾਂਚ ਲਈ ਸਾਂਝਾ ਸਰਚ ਅਭਿਆਨ ਚਲਾਇਆ ਗਿਆ।
ਤਲਾਸ਼ੀ ਦੌਰਾਨ ਪਿੰਡ ਚੱਕ ਖੇਵਾ ਢਾਣੀ ਨੇੜੇ ਸ਼ੱਕੀ ਖੇਤਾਂ ‘ਚ ਆ ਰਹੇ ਖੇਤਾਂ ਬਾਰੇ ਪਤਾ ਲੱਗਾ। ਪੁਲਿਸ ਮੁਲਜ਼ਮ ਨੂੰ ਅੱਜ ਫਾਜ਼ਿਲਕਾ ਦੀ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ | ਪੁਲਿਸ ਨੂੰ ਮੌਕੇ ਤੋਂ ਕੁੱਲ 14.470 ਕਿੱਲੋ ਅਫੀਮ ਦੇ ਬੂਟੇ ਬਰਾਮਦ ਕੀਤੇ ਗਏ।