Jagdeep Dhankhar

Jagdeep Dhankhar: ਵਿਰੋਧੀ ਧਿਰ ਨੇ ਜਗਦੀਪ ਧਨਖੜ ਖਿਲਾਫ਼ ਰਾਜ ਸਭਾ ‘ਚ ਲਿਆਂਦਾ ਬੇਭਰੋਸਗੀ ਮਤਾ

ਚੰਡੀਗੜ੍ਹ, 09 ਦਸੰਬਰ 2024: ਰਾਜ ਸਭ ਦੇ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਖਿਲਾਫ਼ ਰਾਜ ਸਭਾ ‘ਚ ਬੇਭਰੋਸਗੀ ਮਤਾ ਲਿਆਂਦਾ ਗਿਆ ਹੈ। ਰਾਜ ਸਭਾ ‘ਚ ਵਿਰੋਧੀ ਧਿਰ ਨੇ ਇਸ ਸਬੰਧੀ ਨੋਟਿਸ ਦਿੱਤਾ ਹੈ। ਵਿਰੋਧੀ ਪਾਰਟੀਆਂ ਨੇ ਮੰਗਲਵਾਰ ਨੂੰ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਖਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਉਣ ਲਈ ਧਾਰਾ 67 ਬੀ ਦੇ ਤਹਿਤ ਨੋਟਿਸ ਦਿੱਤਾ ਹੈ।

ਇਹ ਨੋਟਿਸ ਰਾਜ ਸਭਾ ਦੇ ਜਨਰਲ ਸਕੱਤਰ ਪੀਸੀ ਮੋਦੀ ਨੂੰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਟਕਰਾਅ ਸਿਖਰ ‘ਤੇ ਪਹੁੰਚ ਗਿਆ ਸੀ। ਇਸ ਟਕਰਾਅ ਤੋਂ ਬਾਅਦ ਵਿਰੋਧੀ ਧਿਰ ਨੇ ਜਗਦੀਪ ਧਨਖੜ ਨੂੰ ਉਨ੍ਹਾਂ ਦੇ ਕਾਰਜਕਾਲ ਤੋਂ ਹਟਾਉਣ ਲਈ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ।

ਚਰਚਾ ਹੈ ਕਿ ਕਾਂਗਰਸ, ਆਰਜੇਡੀ, ਟੀਐਮਸੀ, ਸੀਪੀਆਈ, ਸੀਪੀਆਈ-ਐਮ, ਜੇਐਮਐਮ, ਆਪ, ਡੀਐਮਕੇ ਸਮੇਤ ਕਰੀਬ 60 ਵਿਰੋਧੀ ਸੰਸਦ ਮੈਂਬਰਾਂ ਨੇ ਨੋਟਿਸ ’ਤੇ ਦਸਤਖ਼ਤ ਕੀਤੇ ਹਨ | ਦਰਅਸਲ ਵਿਰੋਧੀ ਧਿਰ ਕਈ ਮੁੱਦਿਆਂ ‘ਤੇ ਧਨਖੜ ਤੋਂ ਨਾਰਾਜ਼ ਹੈ। ਇਸ ‘ਚ ਤਾਜ਼ਾ ਮਾਮਲਾ ਇਹ ਹੈ ਕਿ ਉਨ੍ਹਾਂ ਨੇ ਉੱਚ ਸਦਨ ‘ਚ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਕਾਂਗਰਸ-ਸੋਰੋਸ ਸੰਬੰਧ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦਿੱਤੀ।

ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਰਾਜ ਸਭਾ ਦੇ ਚੇਅਰਮੈਨ (Jagdeep Dhankhar) ‘ਤੇ ਪੱਖਪਾਤ ਦਾ ਦੋਸ਼ ਲਗਾਇਆ ਸੀ। ਇਸ ਤੋਂ ਪਹਿਲਾਂ ਇਸ ਸਾਲ ਅਗਸਤ ‘ਚ ਵੀ ਵਿਰੋਧੀ ਗਠਜੋੜ ਦੀਆਂ ਪਾਰਟੀਆਂ ਨੇ ਉਪ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦਾ ਪ੍ਰਸਤਾਵ ਪੇਸ਼ ਕਰਨ ਲਈ ਨੋਟਿਸ ਦੇਣ ‘ਤੇ ਵਿਚਾਰ ਕੀਤਾ ਸੀ।

ਸੰਵਿਧਾਨ ਦੇ ਅਨੁਛੇਦ 67 (ਬੀ) ਦੇ ਮੁਤਾਬਕ ਰਾਜ ਸਭਾ ਦੇ ਸਾਰੇ ਮੌਜੂਦਾ ਮੈਂਬਰਾਂ ਦੇ ਬਹੁਮਤ ਦੁਆਰਾ ਰਾਜ ਸਭਾ ਦੁਆਰਾ ਪਾਸ ਕੀਤੇ ਮਤੇ ਦੁਆਰਾ ਉਪ ਰਾਸ਼ਟਰਪਤੀ ਨੂੰ ਉਸਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਨੂੰ ਲੋਕ ਸਭਾ ਦੀ ਮਨਜ਼ੂਰੀ ਵੀ ਮਿਲਣੀ ਜ਼ਰੂਰੀ ਹੈ। ਹਾਲਾਂਕਿ, ਇਸ ਧਾਰਾ ਦੇ ਉਦੇਸ਼ਾਂ ਲਈ ਕੋਈ ਵੀ ਮਤਾ ਉਦੋਂ ਤੱਕ ਨਹੀਂ ਭੇਜਿਆ ਜਾ ਸਕਦਾ ਹੈ ਜਦੋਂ ਤੱਕ ਕਿ ਮਤੇ ਨੂੰ ਮੂਵ ਕਰਨ ਦੇ ਇਰਾਦੇ ਬਾਰੇ ਘੱਟੋ-ਘੱਟ 14 ਦਿਨਾਂ ਦਾ ਨੋਟਿਸ ਨਹੀਂ ਦਿੱਤਾ ਜਾਂਦਾ ਹੈ।

Read More: Winnter Session: ਸੰਸਦੀ ਵਿਵਾਦ ਸਾਡੇ ਲੋਕਤੰਤਰ ਨੂੰ ਕਮਜ਼ੋਰ ਕਰਦੇ ਹਨ: ਜਗਦੀਪ ਧਨਖੜ

Scroll to Top