Site icon TheUnmute.com

ਵਿਰੋਧੀ ਧਿਰ ਵਲੋਂ ਸੰਸਦ ‘ਚ ਹੰਗਾਮਾ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ 20 ਜੁਲਾਈ 2022: ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ।ਇਸ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ (Lok Sabha) ਦੀ ਕਾਰਵਾਈ  ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ।ਇਸ ਦੌਰਾਨ ਵਿਰੋਧੀ ਪਾਰਟੀਆਂ ਅਜੇ ਵੀ ਮਹਿੰਗਾਈ, ਡੇਅਰੀ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐਸਟੀ ਲਗਾਉਣ ਅਤੇ ਅਗਨੀਪਥ ਸਕੀਮ ਨੂੰ ਵਾਪਸ ਲੈਣ ਲਈ ਹੰਗਾਮਾ ਕਰ ਰਹੀਆਂ ਹਨ। ਇਸੇ ਵਿਚਕਾਰ ਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

ਇਸਦੇ ਨਾਲ ਹੀ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਕਾਂਗਰਸ ਦੇ ਸੰਸਦ ਮੈਂਬਰਾਂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਅਧੀਰ ਰੰਜਨ ਚੌਧਰੀ ਅਤੇ ਟੀਆਰਐਸ ਦੇ ਸੰਸਦ ਮੈਂਬਰਾਂ ਨੇ ਸਾਂਝੇ ਤੌਰ ‘ਤੇ ਮਹਿੰਗਾਈ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐੱਸਟੀ ਦੇ ਮੁੱਦੇ ‘ਤੇ ਸੰਸਦ ‘ਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ।

ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਜਨ ਪ੍ਰਤੀਨਿਧੀ ਹੋਣ ਦੇ ਨਾਤੇ ਅਜਿਹੇ ਮੁੱਦੇ ਉਠਾਉਣਾ ਸਾਡਾ ਫਰਜ਼ ਹੈ। ਭਾਜਪਾ ਸਰਕਾਰ ਨੇ ਜੀਐਸਟੀ ਨੂੰ ਲੈ ਕੇ 140 ਕਰੋੜ ਲੋਕਾਂ ‘ਤੇ ਹਮਲਾ ਕੀਤਾ ਹੈ। ਇਸ ਲਈ ਅਸੀਂ ਵਿਰੋਧ ਕਰ ਰਹੇ ਹਾਂ, ਸਾਰੇ ਸੂਬਿਆਂ ਵਿੱਚ ਵਿਰੋਧ ਕਰਾਂਗੇ। ਅਸੀਂ ਉਦੋਂ ਤੱਕ ਸੰਘਰਸ਼ ਕਰਦੇ ਰਹਾਂਗੇ ਜਦੋਂ ਤੱਕ ਜੀਐਸਟੀ ਵਾਪਸ ਨਹੀਂ ਆਉਂਦਾ।

Exit mobile version