Zira: ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜ਼ੀਰਾ ਪੁੱਜਣ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ

Sukhjinder Singh Randhawa

ਚੰਡੀਗੜ੍ਹ 04 ਦਸੰਬਰ 2021: (Punjab Assembly elections 2022)ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਹੋਣ ਵਿੱਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ| ਸਰਦੀ ਦੇ ਮੌਸਮ ਵਿੱਚ ਜਿਵੇਂ ਜਿਵੇਂ ਪਾਰਾ ਥੱਲੇ ਡਿੱਗਦਾ ਜਾ ਰਿਹਾ ਹੈ ,ਪੰਜਾਬ ਦਾ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ । ਪੰਜਾਬ ਵਿਧਾਨ ਸਭਾ ਚੋਣਾਂ (Punjab Assembly elections 2022) ਦੇ ਮੱਦੇਨਜ਼ਰ ਪੰਜਾਬ ਦੀਆਂ ਵੱਖ ਵੱਖ ਰਾਜਨੀਤਕ ਪਾਰਟੀਆਂ ਵੱਲੋਂ ਰਾਜਨੀਤਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਦਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਹੋਰ ਪ੍ਰਾਈਵੇਟ ਜਥੇਬੰਦੀਆਂ ਕਾਫ਼ੀ ਸਰਗਰਮ ਹਨ । ਇਸੇ ਤਰ੍ਹਾਂ ਅੱਜ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੋ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਜ਼ੀਰਾ ਹਲਕੇ ਵਿੱਚ ਵੱਖ ਵੱਖ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਜਿਨ੍ਹਾਂ ਨੂੰ ਵੱਖ ਵੱਖ ਜਥੇਬੰਦੀਆਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੀਆਂ ਸਨ। ਪਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa)ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਕਿਸੇ ਜ਼ਰੂਰੀ ਕੰਮ ਦਾ ਬਹਾਨਾ ਲਗਾ ਕੇ ਮੰਗ ਪੱਤਰ ਲੈਣ ਤੋਂ ਬਿਨਾਂ ਹੀ ਚੱਲਦੇ ਬਣੇ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਜੰਮ ਕੇ ਭੜਾਸ ਕੱਢੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।