ਚੰਡੀਗੜ੍ਹ, 31 ਅਕਤੂਬਰ 2023: ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ (Ashwini Vaishnav) ਨੇ ਮੰਗਲਵਾਰ ਨੂੰ ਵਿਰੋਧੀ ਆਗੂਆਂ ਵੱਲੋਂ ਕੇਂਦਰ ਸਰਕਾਰ ‘ਤੇ ਲਗਾਏ ਜਾਸੂਸੀ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ । ਉਨ੍ਹਾਂ ਕਿਹਾ ਹੈ ਕਿ ਜਦੋਂ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੁੰਦਾ ਤਾਂ ਉਹ ਜਾਸੂਸੀ ਦੇ ਦੋਸ਼ ਲਾਉਣ ਲੱਗ ਪੈਂਦੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਦੋਸ਼ ਬੇਬੁਨਿਆਦ ਹਨ ਪਰ ਕੁਝ ਲੋਕਾਂ ਨੂੰ ਆਲੋਚਨਾ ਕਰਨ ਦੀ ਆਦਤ ਪੈ ਗਈ ਹੈ।
ਅਸ਼ਵਿਨੀ ਵੈਸ਼ਨਵ (Ashwini Vaishnav) ਨੇ ਕਿਹਾ ਕਿ ਐਪਲ ਨੇ 150 ਦੇਸ਼ਾਂ ‘ਚ ਅਜਿਹੇ ਸੰਦੇਸ਼ ਅਲਰਟ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਆਗੂਆਂ ਨੇ ਫੋਨ ਹੈਕਿੰਗ ਦਾਅਵਾ ਕਰਦੇ ਹੋਏ ਕੇਂਦਰ ਸਰਕਾਰ ‘ਤੇ ਦੋਸ਼ ਲਾਏ ਹਨ |