ਚੰਡੀਗੜ੍ਹ, 28 ਅਕਤੂਬਰ 2024: ਅੱਜ ਅਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਇਆ। ਇਸ ਸਾਲਾਨਾ ਜਰਨਲ ਇਜਲਾਸ ‘ਚ ਹਰਜਿੰਦਰ ਸਿੰਘ ਧਾਮੀ (Harjinder Singh Dhami) ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਦੇ ਸਹਾਰੇ ਚੱਲਣ ਵਾਲੀ ਵਿਰੋਧੀ ਧਿਰ ਦੀ ਹਾਰ ਹੋਈ ਹੈ।
ਇਸਦੇ ਨਾਲ ਹੀ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਚੁਣੇ ਗਏ ਹਨ | ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਚੁਣੇ ਗਏ ਹਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ‘ਚ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਇਕਤਰਫਾ ਜਿੱਤ ਹੋਈ ਹੈ , ਉਨ੍ਹਾਂ ਨੂੰ 107 ਵੋਟਾਂ ਮਿਲੀਆਂ। ਜਦੋਂਕਿ ਬਾਗੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ
ਆਰ.ਐਸ.ਐਸ., ਭਾਜਪਾ ਅਤੇ ਕਾਂਗਰਸ ‘ਤੇ ਸਿੱਖ ਮਾਮਲਿਆਂ ‘ਚ ਦਖਲ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਇਸ ‘ਚ ਪਿੱਛੇ ਨਹੀਂ ਹੈ ਅਤੇ ਸਿੱਖਾਂ ਦੇ ਮਸਲਿਆਂ ਨੂੰ ਉਲਝਾਇਆ ਜਾ ਰਿਹਾ ਹੈ।
ਚਰਚਾ ਹੁੰਦੀ ਹੈ ਕਿ ਸ਼੍ਰੋਮਣੀ ਕਮੇਟੀ ‘ਤੇ ਬਾਦਲ ਪਰਿਵਾਰ ਦਾ ਪ੍ਰਭਾਵ ਰਿਹਾ ਹੈ | ਪੰਜਾਬ ਦੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਜਿਸਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨ ਤੋਂ ਕਿਨਾਰਾ ਕਰ ਲਿਆ |
ਇਸ ਵਾਰ ਮੰਨਿਆ ਜਾ ਰਿਹਾ ਸੀ ਕਿ ਅਕਾਲੀ ਦਲ ‘ਚ ਫੁੱਟ ਦਾ ਅਸਰ ਸ਼੍ਰੋਮਣੀ ਕਮੇਟੀ ਚੋਣਾਂ ‘ਤੇ ਪਵੇਗਾ। ਹਾਲਾਂਕਿ, ਅਜਿਹਾ ਨਹੀਂ ਹੋਇਆਅਤੇ ਬਾਗੀ ਧੜੇ ਦੀ ਬੀਬੀ ਜਗੀਰ ਕੌਰ ਨੂੰ 2022 ਤੋਂ ਘੱਟ ਵੋਟਾਂ ਮਿਲੀਆਂ ਹਨ।
ਜਿੱਥੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਇਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੀਆਂ ਪਿਛਲੀਆਂ ਪ੍ਰਾਪਤੀਆਂ ਦੇ ਆਧਾਰ ‘ਤੇ ਮੁੜ ਵੋਟਾਂ ਮੰਗ ਰਹੇ ਸਨ। ਉਥੇ ਹੀ
ਬੀਬੀ ਜਗੀਰ ਕੌਰ ਸਿੱਖ ਸੰਸਥਾਵਾਂ ਅਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਵਰਗੇ ਆਗੂਆਂ ਦੀ ਸੁਤੰਤਰ ਅਧਿਕਾਰ ਬਹਾਲ ਕਰਨ ਅਤੇ ਬਾਹਰੀ ਸਿਆਸੀ ਪ੍ਰਭਾਵ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ‘ਚ ਸੁਧਾਰਾਂ ਦਾ ਵਾਅਦਾ ਕੀਤਾ ਸੀ |
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਅੰਤ੍ਰਿੰਗ ਕਮੇਟੀ ਮੈਂਬਰਾਂਦੀ ਸੂਚੀ ਇਸ ਪ੍ਰਕਾਰ ਹੈ |
ਬੀਬੀ ਹਰਜਿੰਦਰ ਕੌਰ
ਸ. ਅਮਰੀਕ ਸਿੰਘ ਵਿਛੋਆ
ਸ. ਸੁਰਜੀਤ ਸਿੰਘ ਤੁਗਲਵਾਲਾ
ਸ. ਪਰਮਜੀਤ ਸਿੰਘ ਖ਼ਾਲਸਾ
ਸ. ਸੁਰਜੀਤ ਸਿੰਘ ਗੜ੍ਹੀ
ਸ. ਬਲਦੇਵ ਸਿੰਘ ਕਾਇਮਪੁਰ
ਸ. ਦਲਜੀਤ ਸਿੰਘ ਭਿੰਡਰ
ਸ. ਸੁਖਹਰਪ੍ਰੀਤ ਸਿੰਘ ਰੋਡੇ
ਸ. ਰਵਿੰਦਰ ਸਿੰਘ ਖ਼ਾਲਸਾ
ਸ. ਜਸਵੰਤ ਸਿੰਘ ਪੁੜੈਣ
ਸ. ਪਰਮਜੀਤ ਸਿੰਘ ਰਾਏਪੁਰ