ਪੰਜਾਬ ਭਵਨ ‘ਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ ਮੁਲਤਵੀ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ 03 ਜੂਨ 2022: ਸਿੱਧੂ ਮੂਸੇਵਾਲਾ ਦੀ ਹੱਤਿਆ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਵਿਰੋਧੀ ਪਾਰਟੀਆਂ ਦੀ ਮੀਟਿੰਗ ਬੁਲਾਈ ਗਈ ਸੀ। ਪਰ ਹੁਣ ਪੰਜਾਬ ਭਵਨ ਵਿਚ ਹੋਣ ਵਾਲੀ ਇਹ ਵਿਰੋਧੀ ਪਾਰਟੀਆਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਮੀਟਿੰਗ ਲਈ ਹੋਰ ਸਮਾਂ ਮੰਗਿਆ ਹੈ।

ਵਿਰੋਧੀ ਪਾਰਟੀਆਂ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੇਸਬੁੱਕ ‘ਤੇ ਪੋਸਟ ਕਰਦੇ ਹੋਏ ਕਿਹਾ ਕਿ, “ਪੰਜਾਬ ‘ਚ ਸੁਰੱਖਿਆ ਅਤੇ ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਦਾ ਬਹੁਤ ਅਹਿਮ ਹੈ ਅਤੇ ਇਸ ‘ਤੇ ਜਲਦ ਹੀ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਮੰਦਭਾਗਾ ਹੈ ਕਿ ਸ਼ੁਰੂਆਤੀ ਸਹਿਮਤੀ ਦੇ ਬਾਵਜੂਦ ਅਕਾਲੀ-ਭਾਜਪਾ ਨੇ ਅੱਜ ਦੀ ਸਰਬ ਪਾਰਟੀ ਮੀਟਿੰਗ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਸ ਲਈ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।