Site icon TheUnmute.com

ਲੁਧਿਆਣਾ ‘ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਕਿਸਾਨਾਂ ਵੱਲੋਂ ਵਿਰੋਧ, ਬਿੱਟੂ ਨੇ ਦਿੱਤੀ ਪ੍ਰਤੀਕਿਰਿਆ

Ravneet Singh Bittu

ਚੰਡੀਗੜ੍ਹ, 8 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਰਮਿਆਨ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸਦੇ ਨਾਲ ਹੀ ਹੁਣ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਪਿੰਡਾਂ ਵਿੱਚ ਵਿਰੋਧ ਕੀਤਾ ਹੈ । ਕਿਸਾਨਾਂ ਨੇ ਰਵਨੀਤ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਬੂਥ ਨਹੀਂ ਲਗਾਉਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਸਿੰਘ ਬਿੱਟੂ ਕਾਫ਼ੀ ਨਾਰਾਜ਼ ਹਨ।

ਇਸਤੋਂ ਬਾਅਦ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਸੋਸ਼ਲ ਮੀਡੀਆ ‘ਤੇ ਕਿਸਾਨਾਂ ਨੂੰ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਨੇ ਹਰ ਪਿੰਡ ਵਿੱਚ ਗਰਾਂਟਾਂ ਵੀ ਵੰਡੀਆਂ ਹਨ। ਕਦੇ ਵੀ ਕਿਸਾਨ ਪਿੰਡ ਦੇ ਵਸਨੀਕ ਵਿਰੁੱਧ ਝੂਠੀ ਸ਼ਿਕਾਇਤ ਦਰਜ ਨਹੀਂ ਕਰਵਾਈ। ਫਿਰ ਵੀ ਕਿਸਾਨ ਇਨ੍ਹਾਂ ਦਾ ਵਿਰੋਧ ਕਿਉਂ ਕਰ ਰਹੇ ਹਨ? ਬਿੱਟੂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਮਿਲਣ।

Exit mobile version