patiala

ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣ ਆਏ ਮਨਪ੍ਰੀਤ ਬਾਦਲ ਦਾ ਹੋਇਆ ਵਿਰੋਧ

ਪਟਿਆਲਾ 26 ਜਨਵਰੀ 2022: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ, ਪਟਿਆਲਾ ਵੱਲੋਂ ਕੀਤੇ ਫੈਸਲੇ ਤਹਿਤ 26 ਜਨਵਰੀ ਨੂੰ ਪਟਿਆਲਾ (Patiala) ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਜਲੰਧਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਣਾ ਸੀ | ਪਟਿਆਲਾ (Patiala) ਜਿਲ੍ਹੇ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਮੰਨੇ ਜਾਣ ਵਿੱਚ ਵੱਡਾ ਅਡਿੱਕਾ ਬਣੇ ਰਹੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ | ਪਰ ਪੰਜਾਬ ਪੁਲਸ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਮਨਪ੍ਰੀਤ ਬਾਦਲ (Manpreet Badal) ਦੇ ਪ੍ਰੋਗਰਾਮ ਤੋਂ ਪਹਿਲਾਂ ਹੀ ਹਲਕਾ ਲਾਠੀਚਾਰਜ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ|

Scroll to Top