ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਵਿੱਚ ਪਾਰਾ ‘ਚ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਗਰਮੀ ਪੈ ਰਹੀ ਹੈ, ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਅੱਤ ਦੀ ਗਰਮੀ ਕਾਰਨ ਸੜਕਾਂ ‘ਤੇ ਚੱਲਣਾ ਵੀ ਮੁਸ਼ਕਲ ਹੋ ਗਿਆ ਹੈ, ਕਿਉਂਕਿ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਵਾਰ ਬਹੁਤ ਗਰਮੀ ਪੈਣ ਵਾਲੀ ਹੈ | ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੇ ਤਾਪਮਾਨ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ, ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ (Orange Alert) ਵੀ ਜਾਰੀ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ 18 ਅਪ੍ਰੈਲ ਤੋਂ 21 ਅਪ੍ਰੈਲ ਦੇ ਵਿਚਕਾਰ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ ਅਤੇ ਅੱਜ ਸੋਮਵਾਰ ਰਾਤ ਤੋਂ ਹੀ ਮੌਸਮ ‘ਚ ਇਹ ਬਦਲਾਅ ਦੇਖਿਆ ਜਾ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿਨ ‘ਚ 1 ਵਜੇ ਤੋਂ 1 ਵਜੇ ਤੱਕ ਬਾਹਰ ਨਾ ਨਿਕਲਣ। ਦੂਜੇ ਪਾਸੇ ਮੰਡੀਆਂ ਵਿੱਚ ਕਿਸਾਨਾਂ ਦੀ ਪਈ ਕਣਕ ਨੂੰ ਲੈ ਕੇ ਇੱਕ ਚਿੰਤਾ ਦਾ ਕਾਰਨ ਹੈ |