Site icon TheUnmute.com

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ, ਮੀਂਹ ਨਾ ਪੈਣ ਕਰਕੇ ਡਿੱਗਿਆ ਤਾਪਮਾਨ

fog

ਚੰਡੀਗੜ੍ਹ, 05 ਦਸੰਬਰ 2024: ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਵੀ ਧੁੰਦ (fog) ਨਾਲ ਹੋ ਗਈ ਹੈ, ਜੋ 6 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ , ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। . ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਧੁੱਪ ਦੀ ਸੰਭਾਵਨਾਵਾਂ ਘੱਟ ਹਨ। ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ।

ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ (fog) ਦਾ ਅਲਰਟ ਐਲਾਨਿਆ ਹੈ, 7 ਜਨਵਰੀ ਤੋਂ ਬਾਅਦ ਬੱਦਲਵਾਈ ਅਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਨੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਫਰਕ ਦਾ ਕਾਰਨ ਮੀਂਹ ਦੀ ਕਮੀ ਨੂੰ ਦੱਸਿਆ ਹੈ। ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ ਔਸਤਨ 10.7 ਐਮਐਮ ਮੀਂਹ ਪੈਂਦਾ ਹੈ, ਜਦੋਂ ਕਿ ਦਸੰਬਰ 2023 ਵਿੱਚ 70 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਸੀ। ਦਸੰਬਰ 2023 ਵਿੱਚ ਸਿਰਫ਼ 3.3mm ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਡਾਇਰੈਕਟਰ ਪਵਨੀਤ ਕੌਰ ਅਨੁਸਾਰ ਦਸੰਬਰ ਦੇ ਮਹੀਨੇ ਪੰਜਾਬ ਵਿੱਚ ਮੀਂਹ ਪੈਂਦਾ ਹੈ ਪਰ ਇਸ ਸਾਲ ਅਜਿਹਾ ਨਹੀਂ ਹੋਇਆ। ਖੁਸ਼ਕ ਮੌਸਮ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

Exit mobile version