Mahavir Jayanti

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ, ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਅਪ੍ਰੈਲ ਨੂੰ ਮਹਾਂਵੀਰ ਜਯੰਤੀ (Mahavir Jayanti) ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨਾ ਧਾਰਮਿਕ ਰੀਤੀ ਰੀਵਾਜਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ 21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

Scroll to Top