Site icon TheUnmute.com

Punjab: ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖ਼ਿਲਾਫ ਕਾਰਵਾਈ ਦੇ ਹੁਕਮ

Private schools

ਚੰਡੀਗੜ੍ਹ, 25 ਨਵੰਬਰ 2024: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ (Private schools) ਵੱਲੋਂ ਗਰਮੀਆਂ ਅਤੇ ਸਰਦੀਆਂ ਦੇ ਮੌਸਮ ‘ਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ।

ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ‘ਚ ਬੱਚਿਆਂ ਦੀ ਸੁਰੱਖਿਆ ਖਤਰੇ ‘ਚ ਪੈ ਸਕਦੀ ਹੈ। ਹਾਲ ਹੀ ‘ਚ ਕਈ ਥਾਵਾਂ ‘ਤੇ ਸਕੂਲੀ ਬੱਸਾਂ ਨਾਲ ਹਾਦਸਿਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਬੱਚਿਆਂ ਦੀ ਜਾਨ ਖਤਰੇ ‘ਚ ਪਈ ਹੈ।

ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਪ੍ਰਾਈਵੇਟ ਸਕੂਲ (Private schools) ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਤੇ ਪ੍ਰਬੰਧਕਾਂ ਦੀ ਹੋਵੇਗੀ।

Exit mobile version