ਚੰਡੀਗੜ੍ਹ 17 ਮਈ 2022: ਪੰਜਾਬ ਸਰਕਾਰ ਨੇ ਬਿਜਲੀ ਚੋਰੀ ‘ਤੇ ਸਖ਼ਤੀ ਕਰਦਿਆਂ ਕੁੰਡੀ ਹਟਾਓ ਮੁਹਿੰਮ ਦਿਨ ਸ਼ੁਰੂਆਤ ਕੀਤੀ ਹੈ | ਇਸਦੇ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਵਡੀ ਕਾਰਵਾਈ ਕਰਦਿਆਂ ਸੂਬੇ ਵਿੱਚ ਬਿਜਲੀ ਚੋਰੀ ਵਿੱਚ ਸ਼ਾਮਲ ਤਿੰਨ ਦਰਜਨ ਤੋਂ ਵੱਧ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਥਾਣੇ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਚੋਰੀ ਕਰ ਨ ਸ਼ਾਮਲ ਹਨ | ਜਿਸਦੇ ਚੱਲਦੇ ਸੂਬਾ ਸਰਕਾਰ ਨੂੰ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਣੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਸੰਗਰੂਰ ਵਿੱਚ ਹਨ। ਬਿਜਲੀ ਚੋਰੀ ਰੋਕਣ ਦੀ ਮੁਹਿੰਮ ਤਹਿਤ ਵਿਭਾਗ ਨੇ ਹੁਣ ਤੱਕ ਲੋਕਾਂ ਦੇ ਕੁਨੈਕਸ਼ਨ ਕੱਟ ਕੇ ਕਰੀਬ 88 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਹੈ।
ਪੰਜਾਬ ਵਿੱਚ ਝੋਨੇ ਦੇ ਸੀਜ਼ਨ ਨੂੰ ਸ਼ੁਰੂ ਹੋਣ ਵਾਲਾ ਹੈ | ਬਿਜਲੀ ਸਪਲਾਈ ਵਿੱਚ ਦਿੱਕਤ ਆਉਣ ਕਾਰਨ ਸੂਬੇ ਦੇ ਕਈ ਹਿੱਸਿਆਂ ‘ਚ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ। ਸਵੇਰੇ 5 ਵਜੇ ਤੋਂ ਹੀ ਬਿਜਲੀ ਚੋਰੀ ਦੇ ਖਿਲਾਫ ਵਿਭਾਗ ਦੇ ਕਰਮਚਾਰੀ ਫੀਲਡ ਵਿੱਚ ਆ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੀਐਸਪੀਸੀਐਲ ਨੇ ਹਾਲ ਹੀ ਵਿੱਚ ਇੱਕ ਮੁਹਿੰਮ ਦੌਰਾਨ ਪਿੰਡਾਂ ਵਿੱਚ ਸਥਾਪਤ ਧਾਰਮਿਕ ਡੇਰਿਆਂ, ਪੁਲਿਸ ਮੁਲਾਜ਼ਮਾਂ ਅਤੇ ਇੱਥੋਂ ਤੱਕ ਕਿ ਗੈਰ-ਕਾਨੂੰਨੀ ਯੂਨਿਟਾਂ ਨਾਲ ਜੁੜੀ ਕਰੋੜਾਂ ਰੁਪਏ ਦੀ ਬਿਜਲੀ ਚੋਰੀ ਦਾ ਪਤਾ ਲਗਾਇਆ ਹੈ। PSPCL ਦਾ ਤਰਨਤਾਰਨ ਸਰਕਲ ਬਿਜਲੀ ਚੋਰੀ ਦੇ ਮਾਮਲੇ ਵਿੱਚ ਪੰਜਾਬ ਵਿੱਚ ਸਭ ਤੋਂ ਉੱਪਰ ਹੈ, ਜਿਸ ਨਾਲ ਸਾਲਾਨਾ 300 ਕਰੋੜ ਰੁਪਏ ਤੋਂ ਵੱਧ ਮਾਲੀਏ ਦਾ ਨੁਕਸਾਨ ਹੁੰਦਾ ਹੈ।
ਹੈਰਾਨੀ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਉਪਨਗਰ ਸਰਕਲ ਅਤੇ ਫ਼ਿਰੋਜ਼ਪੁਰ ਸਰਕਲ ਨੂੰ 175 ਕਰੋੜ ਰੁਪਏ ਦੇ ਮਾਲੀਏ ਦਾ ਸੰਭਾਵੀ ਨੁਕਸਾਨ ਹੋਇਆ ਹੈ। ਇਸ ‘ਚ ਤੀਸਰਾ ਸਥਾਨ ਮੁੱਖ ਮੰਤਰੀ ਦੇ ਗ੍ਰਹਿ ਸ਼ਹਿਰ ਸੰਗਰੂਰ ਅਤੇ ਬਠਿੰਡਾ ਦਾ ਹੈ, ਜਿੱਥੇ 125-125 ਕਰੋੜ ਰੁਪਏ ਦੇ ਸੰਭਾਵੀ ਮਾਲੀਏ ਦਾ ਨੁਕਸਾਨ ਹੋ ਸਕਦਾ ਹੈ। ਇੱਕ ਰਿਪੋਰਟ ਦੇ ਅਨੁਸਾਰ, ਲੋਕ ਪੀਐਸਪੀਸੀਐਲ ਸਪਲਾਈ ਲਾਈਨਾਂ ਤੋਂ ਰੋਜ਼ਾਨਾ 3 ਕਰੋੜ ਰੁਪਏ ਦੀ ਬਿਜਲੀ ਚੋਰੀ ਕਰ ਰਹੇ ਹਨ, ਦਿਹਾਤੀ ਪੰਜਾਬ ਵਿੱਚ, 66.66% ਬਿਜਲੀ ਚੋਰੀ ਵੰਡ ਘਾਟੇ ਲਈ ਜ਼ਿੰਮੇਵਾਰ ਹੈ।