Deputy Commissioner Moga and District Police

Punjab: ਚੋਣਾਂ ਨੂੰ ਲੈ ਕੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਤੁਰੰਤ ਥਾਣੇ ‘ਚ ਜਮ੍ਹਾਂ ਕਰਵਾਉਣ ਦੇ ਦਿੱਤੇ ਹੁਕਮ

ਚੰਡੀਗੜ੍ਹ 17 ਦਸੰਬਰ 2021 : ਇੰਸਪੈਕਟਰ ਗੁਰਵਿੰਦਰ ਸਿੰਘ (Inspector Gurwinder Singh) ਨੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਇੱਥੇ ਐੱਸ. ਐੱਚ. ਓ. ਨਿਰਮਲਜੀਤ ਸਿੰਘ ਸੰਧੂ ਇਸ ਅਹੁਦੇ ਤੇ ਸਨ ਜਿਨ੍ਹਾਂ ਦਾ ਤਬਾਦਲਾ ਕਰ ਦਿੱਤਾ ਸੀ ਤੇ ਇੰਸਪੈਕਟਰ ਗੁਰਵਿੰਦਰ ਸਿੰਘ (Inspector Gurwinder Singh) ਨੇ ਅਹੁਦਾ ਸੰਭਾਲਿਆ ਹੈ | ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਮੋਗਾ ਅਤੇ ਜ਼ਿਲ੍ਹਾ ਪੁਲਸ (Police)  ਮੁਖੀ ਦੇ ਵਿਸ਼ੇਸ਼ ਹੁਕਮਾਂ ’ਤੇ ਸਬੰਧਿਤ ਥਾਣੇ ਨਾਲ ਸਾਰੇ ਅਸਲਾ ਧਾਰਕ ਆਪਣਾ ਅਸਲਾ ਤੁਰੰਤ ਥਾਣੇ, ਸਬੰਧਤ ਪੁਲਸ (Police) ਚੌਂਕੀ ਵਿਚ ਜਾਂ ਪ੍ਰਾਈਵੇਟ ਅਸਲਾ ਡੀਲਰ ਕੋਲ ਜਮ੍ਹਾਂ ਕਰਵਾ ਦੇਣ ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸਲਾ ਨਾ ਜਮ੍ਹਾਂ ਕਰਵਾਉਣ ਵਾਲਿਆ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਲਕੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ | ਆਮ ਨਾਗਰਿਕ ਨੂੰ ਥਾਣੇ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Scroll to Top