ਚੰਡੀਗੜ੍ਹ 15 ਮਾਰਚ 2022: ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵੱਡੀ ਜਿੱਤ ਹਾਸਲ ਹੋਈ | ਇਨ੍ਹਾਂ ਚੋਣਾਂ ‘ਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਹੁਣ ਸਰਕਾਰ ਵੱਲੋਂ 17 ਸਾਬਕਾ ਮੰਤਰੀਆਂ ਨੂੰ ਤੁਰੰਤ ਸਰਕਾਰੀ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸਦੇ ਚੱਲਦੇ ਸਰਕਾਰ ਵੱਲੋਂ ਜਿਨ੍ਹਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ‘ਚ ਕਰੀਬ 40 ਵਿਧਾਇਕ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਅਲਾਟ ਹੋਏ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਦੇ ਇਨ੍ਹਾਂ ਸਰਕਾਰੀ ਹੁਕਮਾਂ ‘ਚ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ 26 ਮਾਰਚ ਤੱਕ ਮਕਾਨ ਖਾਲੀ ਕਰਨ ਲਈ ਕਿਹਾ ਗਿਆ ਹੈ। ਜੇਕਰ ਇਨ੍ਹਾਂ ਹੁਕਮਾਂ ਦੇ ਮੁਤਾਬਕ ਮਕਾਨ ਖਾਲੀ ਨਹੀਂ ਕਰਦੇ ਤਾਂ ਉਨ੍ਹਾਂ ਨੂੰ 160 ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ।
ਨਵੰਬਰ 23, 2024 5:04 ਪੂਃ ਦੁਃ