Harjot Singh Bains

ਕੀਰਤਪੁਰ ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਬਣਾਉਣ ਦੇ ਮਿਲੇ ਹੁਕਮ

24 ਮਈ 2025: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸ੍ਰੀ ਕੀਰਤਪੁਰ (Kiratpur Sahib-Nangal) ਸਾਹਿਬ-ਨੰਗਲ ਰਾਜਮਾਰਗ ਨੂੰ ਚਾਰ-ਮਾਰਗੀ ਰਾਜਮਾਰਗ ਬਣਾਉਣ ਲਈ ਜ਼ਮੀਨ ਪ੍ਰਾਪਤੀ ਲਈ ਨੋਟੀਫਿਕੇਸ਼ਨ (notification) ਜਾਰੀ ਕਰ ਦਿੱਤਾ ਹੈ। ਇਸ ਨਾਲ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਸੜਕ ਹਾਦਸਿਆਂ ਨੂੰ ਵੀ ਠੱਲ੍ਹ ਪਵੇਗੀ।

ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਦੀ ਹੈ ਅਤੇ ਖਾਸ ਕਰਕੇ ਇਹ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਸਥਾਨਾਂ ਨੂੰ ਜੋੜਦੀ ਹੈ।

51 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਾਰ ਮਾਰਗੀ ਬਣਾਉਣ ਲਈ ਨੰਗਲ ਦੇ 21 ਪਿੰਡਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 34 ਪਿੰਡਾਂ ਦੀ ਹਾਈਵੇਅ ਨੇੜੇ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਜਿਸ ਨੂੰ ਲਾਗੂ ਕਰਨ ਲਈ ਸਬੰਧਤ ਐਸ.ਡੀ.ਐਮ. ਨੂੰ ਸ਼ਕਤੀਆਂ ਦਿੱਤੀਆਂ ਗਈਆਂ ਹਨ। ਬੈਂਸ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦਾ ਚਾਰ-ਮਾਰਗੀ ਪ੍ਰੋਜੈਕਟ ਨੂੰ ਤੇਜ਼ ਕਰਨ ਲਈ ਧੰਨਵਾਦ ਕੀਤਾ, ਜੋ ਨਾ ਸਿਰਫ਼ ਸੜਕ ਸੁਰੱਖਿਆ ਨੂੰ ਵਧਾਏਗਾ ਬਲਕਿ ਸੜਕ ਸੰਪਰਕ ਨੂੰ ਬਿਹਤਰ ਬਣਾ ਕੇ ਅਤੇ ਸੁਚਾਰੂ ਆਵਾਜਾਈ ਪ੍ਰਦਾਨ ਕਰਕੇ ਖੇਤਰ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।

ਨਿਯਮਤ ਸਮੀਖਿਆ ਮੀਟਿੰਗਾਂ ਹੋਣਗੀਆਂ।

ਇਸ ਪ੍ਰੋਜੈਕਟ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਵਿਵਹਾਰਕ ਦ੍ਰਿਸ਼ਟੀਕੋਣ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Read More: ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ‘ਚ ਤੇਜ਼ੀ ਲਿਆਉਣ ਦੇ ਹੁਕਮ

Scroll to Top