Kapurthala Central Jail

ਕਪੂਰਥਲਾ ਕੇਂਦਰੀ ਜੇਲ੍ਹ ਦੇ 500 ਮੀਟਰ ਘੇਰੇ ਅੰਦਰ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ

ਕਪੂਰਥਲਾ, 27 ਜੁਲਾਈ 2023: ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕੈਪਟਨ ਕਰਨੈਲ ਸਿੰਘ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ (Kapurthala Central Jail) ਦੇ ਆਲੇ ਦੁਆਲੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦਾ ਡਰੋਨ, ਮਨੁੱਖ ਰਹਿਤ ਵਹੀਕਲ, ਰਿਮੋਟ ਦੁਆਰਾ ਸੰਚਾਲਿਤ ਛੋਟਾ ਏਅਰ ਕਰਾਫਟ ਤੇ ਅਜਿਹੇ ਹੋਰ ਯੰਤਰ ਉਡਾਉਣ ’ਤੇ ਪਾਬੰਦੀ ਲਾਈ ਗਈ ਹੈ।

ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਜੇਲ੍ਹ ਦੇ ਨੇੜੇ ਡਰੋਨ ਦੀ ਵਰਤੋਂ ਮੋਬਾਇਲ, ਹਥਿਆਰ, ਕੈਦੀਆਂ ਦੇ ਭੱਜਣ ਦੀ ਕੋਸ਼ਿਸ਼ ਲਈ ਕੀਤੀ ਜਾ ਸਕਦੀ ਹੈ, ਜਿਸ ਕਰਕੇ 23-09-2023 ਤੱਕ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ, ਭਾਰਤੀ ਫੌਜ, ਸੀ.ਏ.ਪੀ.ਐਫ., ਆਰ ਪੀ ਐਫ ਵਲੋਂ ਸੁਰੱਖਿਆ ਲਈ ਵਰਤੇ ਜਾਣ ਵਾਲੇ ਡਰੋਨਾਂ ਉੱਪਰ ਲਾਗੂ ਨਹੀਂ ਹੋਵੇਗਾ। ਸੀਨੀਅਰ ਪੁਲਿਸ ਕਪਤਾਨ ਇਸ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣਗੇ।

Scroll to Top