Single Use Plastic

ਗੁਰੂਗ੍ਰਾਮ ‘ਚ “ਸਿੰਗਲ ਯੂਜ਼ ਪਲਾਸਟਿਕ” ‘ਤੇ ਪੂਰੀ ਤਰ੍ਹਾਂ ਪਾਬੰਦੀ ਦੇ ਹੁਕਮ

ਗੁਰੂਗ੍ਰਾਮ, 30 ਅਪ੍ਰੈਲ 2025: ਹਰਿਆਣਾ ਦੇ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਅਧਿਕਾਰੀਆਂ ਨੂੰ ਗੁਰੂਗ੍ਰਾਮ ‘ਚ “ਸਿੰਗਲ ਯੂਜ਼ ਪਲਾਸਟਿਕ” (Single Use Plastic) ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਮੁੱਖ ਬਾਜ਼ਾਰਾਂ ‘ਚ ਜਾਂਚ ਮੁਹਿੰਮਾਂ ਚਲਾਈਆਂ ਜਾਣੀਆਂ ਚਾਹੀਦੀਆਂ ਹਨ; ਜਿੱਥੇ ਵੀ ਕੋਈ ਇਸ ਪਲਾਸਟਿਕ ਦੀ ਅਣਅਧਿਕਾਰਤ ਵਰਤੋਂ ਕਰਦਾ ਪਾਇਆ ਜਾਂਦਾ ਹੈ, ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਮੰਤਰੀ ਰਾਓ ਨਰਬੀਰ ਸਿੰਘ ਅੱਜ ਇੱਥੇ “ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ” ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗੁਰੂਗ੍ਰਾਮ ਨੂੰ ਹਰਿਆਣਾ ਦੀ ਆਰਥਿਕ ਰਾਜਧਾਨੀ ਕਿਹਾ ਜਾਂਦਾ ਹੈ, ਇੱਥੇ ਕਈ ਵੱਡੀਆਂ ਕੰਪਨੀਆਂ ਦੇ ਦਫ਼ਤਰ ਹਨ ਜਿੱਥੇ ਨਾ ਸਿਰਫ਼ ਦੇਸ਼ ਦੇ ਸਗੋਂ ਵਿਦੇਸ਼ਾਂ ਤੋਂ ਵੀ ਸੀਨੀਅਰ ਅਧਿਕਾਰੀ ਕੰਮ ਕਰਦੇ ਹਨ। ਅਜਿਹੀ ਸਥਿਤੀ ‘ਚ ਗੁਰੂਗ੍ਰਾਮ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡੀਆਂ ਤਰਜੀਹਾਂ ‘ਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰਿਆਣਾ ‘ਚ ਅਧਿਕਾਰਤ ਤੌਰ ‘ਤੇ “ਸਿੰਗਲ ਯੂਜ਼ ਪਲਾਸਟਿਕ” ‘ਤੇ ਪਾਬੰਦੀ ਹੈ ਪਰ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਕਾਰਨ, ਬਹੁਤ ਸਾਰੇ ਦੁਕਾਨਦਾਰਾਂ, ਸ਼ਾਪਿੰਗ ਮਾਲਾਂ, ਹੋਟਲਾਂ, ਢਾਬਿਆਂ ਅਤੇ ਹੋਰ ਸੰਸਥਾਵਾਂ ਦੁਆਰਾ ਇਸਦੀ ਗੈਰ-ਕਾਨੂੰਨੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਸਿੰਗਲ ਯੂਜ਼ ਪਲਾਸਟਿਕ” (Single Use Plastic) ਤੋਂ ਬਣੇ “ਪਲਾਸਟਿਕ ਕੈਰੀ ਬੈਗ” ਦਾ ਨਿਪਟਾਰਾ ਨਹੀਂ ਕੀਤਾ ਜਾਂਦਾ। ਇਹ ਪ੍ਰਦੂਸ਼ਣ ਨੂੰ ਵਧਾਵਾ ਦੇ ਰਿਹਾ ਹੈ। ਇਸ ਪਲਾਸਟਿਕ ਨਾਲ ਫੈਲਣ ਵਾਲਾ ਪ੍ਰਦੂਸ਼ਣ ਬਹੁਤ ਖ਼ਤਰਨਾਕ ਹੈ।

Read More: ਅਰਾਵਲੀ ਖੇਤਰ ‘ਚ ਹਰੇ ਭਰੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਯੋਜਨਾ: ਰਾਓ ਨਰਬੀਰ ਸਿੰਘ

Scroll to Top