ਚੰਡੀਗੜ੍ਹ, 05 ਮਈ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ 2006 ਵਿੱਚ ਪਾਏ ਮਤੇ ਨੂੰ ਪੂਰਨ ਲਾਗੂ ਕੜਕਣ ਦੇ ਆਦੇਸ਼ ਦਿੱਤੇ ਹਨ | ਜਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ 2006 ‘ਚ ਮਤਾ ਪਾਇਆ ਗਿਆ, ਪਰ ਇਸ ਮਤੇ ਨੂੰ ਪੂਰਨ ਲਾਗੂ ਨਹੀਂ ਕਰਵਾਇਆ ਗਿਆ ਸੀ | ਇਸ ਮਤੇ ਅਨੁਸਾਰ ਸ੍ਰੀ ਹਰਿਮੰਦਰ ਸਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਜਰੂਰੀ ਹੈ ਕਿ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਿੰਦਾਬਾਦ ਜਾਂ ਮੁਰਦਾਬਾਦ (ਹੱਕ ਜਾਂ ਵਿਰੋਧ) ਕਿਸੇ ਕਿਸਮ ਦੇ ਨਾਹਰੇ ਨਾ ਲਏ ਜਾਣ |
ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਦੇ ਮੱਦੇਨਜ਼ਰ ਸਮੂਹ ਪ੍ਰੈੱਸ ਵਾਲੇ ਸੱਜਣਾਂ ਨੂੰ ਅਪੀਲ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕਿਸੇ ਵੀ ਵਿਅਕਤੀ ਨੂੰ ਕੋਈ ਸਵਾਲ-ਜਵਾਬ ਨਾ ਪੁੱਛਣ ਅਤੇ ਇੰਟਰਵਿਊ ਕਰਨ ਤੋਂ ਗੁਰੇਜ਼ ਕਰਨ, ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਤੋਂ ਬਾਹਰ ਉਨ੍ਹਾਂ ਨੂੰ ਅਜਿਹਾ ਕਰਨ ਦੀ ਕੋਈ ਮਨਾਹੀ ਨਹੀਂ ਹੋਵੇਗੀ |