NGO ਦੀ ਸਹਾਇਤਾ ਨਾਲ ਜੀਰਕਪੁਰ ‘ਚ ਵੋਟਰ ਪੰਜੀਕਰਣ ਕੈਂਪ ਲਗਾਇਆ

Voter

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਮਾਰਚ 2024: ਭਾਰਤੀ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਪਿਛਲੀਆਂ ਚੋਣਾਂ  ਵਿਚ ਘੱਟ ਵੋਟਰ (Voter) ਪ੍ਰਤੀਸ਼ਤ ਖੇਤਰਾ ਦੀ ਸਨਅਤ ਕਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ੀਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।

ਇਸ ਸਬੰਧੀ ਜ਼ਿਲ੍ਹਾ ਸਵੀਪ ਟੀਮ ਵੱਲੌ ਵੱਖ ਵੱਖ ਵਿਦਿਅਕ ਸੰਸਥਾਵਾਂ ਅਤੇ ਐਨ.ਜੀਓ ਦੇ ਸਹਿਯੋਗ ਨਾਲ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਸਭਾ ਚੋਣਾਂ 2024 ਵਿੱਚ ਵੋਟਰ ਪ੍ਰਤੀਸ਼ਤ 80% ਤੌਂ ਵੱਧ ਹੋ ਸਕੇ। ਅੱਜ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਸ਼ੋਸ਼ਲ ਲਾਈਫ ਹੈਲਪ ਐਂਡ ਕੇਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੈਟਰੋ ਟਰੇਡ ਸੈਂਟਰ ਵੀ ਆਈ ਪੀ ਰੋਡ ਜੀਰਕਪੁਰ ਵਿਖੇ ਵੋਟਰ ਪੰਜੀਕਰਣ ਅਤੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ |

ਇਸ ਕੈਂਪ ਦੌਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਚੋਣਾਂ ਨਾਲ ਸਬੰਧਤ ਵੱਲੌਂ ਵੱਖ ਵੱਖ ਮੋਬਾਈਲ ਐਪਸ (ਵੋਟਰ ਹੈਲਪਲਾਈਨ ਐਪ, ਦਿਵਿਆਂਗਜਨ ਲਈ ਸ਼ਕਸ਼ਮ ਐਪ ਅਤੇ ਜਾਗਰੂਕ ਅਤੇ ਸਤਰਕਵੋਟਰਾਂ ਲਈ ਸੀ ਵੀਜਲ ਐਪ) ਬਾਰੇ ਜਾਣਕਾਰੀ ਦਿੱਤੀ ਗਈ। ਡਾ. ਕਰਨ ਵਰਮਾ ਅਤੇ ਡਾ. ਰਾਸ਼ੀ ਆਈਅਰ ਦੁਆਰਾ ਇਸਕੈਂਪ ਦੌਰਾਨ ਜੈਪੁਰੀਆ ਸਨਰਾਈਜ ਗ੍ਰੀਨ ਟਾਵਰਜ, ਮਾਇਆ ਗਾਰਡਨ ਅਤੇ ਵੀਆਈ ਪੀ ਰੋਡ ਦੇ ਰਿਹਾਇਸ਼ੀ ਇਲਾਕੇ ਦੇ ਯੋਗ ਵੋਟਰਾਂ ਨੇ ਹਿੱਸਾ ਲਿਆ।

ਇਸ ਕੈਂਪ ਦੌਰਾਨ 129 ਨਵੇਂ ਵੋਟਰਾਂ (Voter) ਨੂੰ ਰਜਿਸਟਰਡ ਕੀਤਾ ਗਿਆ। ਜਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਲਈ ਇਲਾਕਾ ਨਿਵਾਸੀਆਂ ਨੇ ਵਿਸ਼ੇਸ਼ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹਨਾ ਖੇਤਰਾਂ ਦੇ ਸਾਰੇ ਵੋਟਰਾਂ ਦੀਵੋਟ ਯਕੀਨੀ ਪਵਾਈ ਜਾਵੇਗੀ ਬਲਕਿ ਬਤੌਰ ਵਲੰਟੀਅਰ ਚੋਣ ਅਮਲੇ ਨੂੰ ਸਹਿਯੋਗ ਵੀ ਦਿੱਤਾ ਜਾਵੇਗਾ। ਅੱਜ ਦੇ ਕੈਂਪ ਦੌਰਾਨ ਸ਼ੋਸ਼ਲ ਲਾਈਫ ਹੈਲਪ ਫਾਉਂਡੇਸ਼ਨ ਦੇ ਵਲੰਟੀਅਰ ਵਿਸ਼ਵਜੀਤ, ਨਮਿਤਾ, ਅਨੁਸ਼ਕਾ, ਗਗਨਦੀਪ ਕਵਾਤਰਾ, ਬਬੀਤਾ ਅਤੇ ਕੁਲਦੀਪ ਨੇ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਡੋਰ ਟੂ ਡੋਰ ਦਸਤਕ ਦੇ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।