July 1, 2024 12:04 am
ਵਿਜੀਲੈਂਸ

ਸਰਕਾਰੀ ਸਕੂਲ ਨਵਾਂਸ਼ਹਿਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ 04 ਨਵੰਬਰ 2023: ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ ‘ਤੇ ਪੂਰੇ ਭਾਰਤ ਵਿੱਚ ਮਿਤੀ 30 ਅਕਤੂਬਰ ਤੋਂ ਮਿਤੀ 5 ਨਵੰਬਰ 2023 ਤੱਕ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਮਾਨਯੋਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਰਿੰਦਰ ਕੁਮਾਰ ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਰਾਜੇਸ਼ਵਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਜੀਲੈਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਸ਼ਹਿਰ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਕਰੀਬ 150 ਦੇ ਕਰੀਬ ਸਕੂਲ ਵਿਦਿਆਰਥੀ ਸ਼ਾਮਲ ਹੋਏ।

ਸਮਾਗਮ ਵਿੱਚ ਪੀ.ਪੀ.ਐਸ ਉੱਪ ਕਪਤਾਨ ਪੁਲਿਸ (ਸਥਾਨਕ) ਸ਼ਹੀਦ ਭਗਤ ਸਿੰਘ ਨਗਰ ਵਿਜੇ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਸਰਬਜੀਤ ਸਿੰਘ ਪ੍ਰਿਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵੀ ਸ਼ਾਮਲ ਹੋਏ। ਸਮਾਗਮ ਦੌਰਾਨ ਪ੍ਰਿੰਸੀਪਲ ਸਰਬਜੀਤ ਸਿੰਘ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾ ਪੁਸ਼ਪਾ, ਇੰਦੂ ਕੁਮਾਰੀ, ਸੁਨੈਨਾ, ਰਮਨਪ੍ਰੀਤ ਕੌਰ, ਲਕਸ਼ਮੀ, ਕਾਜਲ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਲੈਕਚਰ ਦਿੱਤਾ ਗਿਆ। ਇਸ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਇੰਦੂ ਕੁਮਾਰੀ, ਮਾਨਸੀ, ਹਰਲੀਨ ਕੌਰ, ਅਮਨਪ੍ਰੀਤ, ਪ੍ਰੀਤੀ, ਹਨੀ, ਰੰਜਨਾ, ਮੁਸਕਾਨ ਅਤੇ ਪ੍ਰਿਆ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਇੱਕ ਸਕਿੱਟ ਪੇਸ਼ ਕੀਤੀ ਗਈ।

ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਜਿੰਮੇਵਾਰੀ ਲੈਕਚਰਾਰ ਰਾਜ ਕੁਮਾਰੀ ਵੱਲੋਂ ਬਾ-ਖੂਬੀ ਨਿਭਾਈ ਗਈ। ਡੀ.ਐਸ.ਪੀ. ਅਰਮਿੰਦਰ ਸਿੰਘ ਵੱਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਕੰਮ-ਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000,ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ-95012-00200 ਅਤੇ ਦਫਤਰਾਂ ਦੇ ਲੈਂਡ ਲਾਈਨ ਨੰਬਰਾਂ ਵਾਲੇ ਪੰਫਲਿਟ ਵੰਡੇ ਗਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ।ਅਖੀਰ ਵਿੱਚ ਇੰਸਪੈਕਟਰ ਚਮਕੌਰ ਸਿੰਘ ਵੱਲੋ ਹਾਜਰ ਅਧਿਕਾਰੀ/ਕਰਮਚਾਰੀਆਂ ਨੂੰ ਸਹੁੰ (ਫਲੲਦਗੲ) ਚੁਕਾਈ ਗਈ

ਇਸ ਤੋਂ ਇਲਾਵਾ ਨਵਾਸ਼ਹਿਰ ਦੇ ਮੇਨ ਬਜਾਰ ਵਿੱਚ ਵਿਜੀਲੈਂਸ ਜਾਗਰੂਕਤਾ ਰੋਡ ਮਾਰਚ ਕੱਢਿਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਸ਼ਹਿਰ ਦੇ ਕਰੀਬ 100 ਦੇ ਕਰੀਬ ਵਿਦਿਆਰਥੀਆਂ ਅਤੇ ਸਕੂਲ ਦੇ ਟੀਚਿੰਗ ਸਟਾਫ ਨੇ ਹਿੱਸਾ ਲਿਆ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਜੀਲੈਂਸ ਬਿਊਰੋ ਦੇ ਬੈਨਰ ਫੜੇ ਹੋਏ ਸਨ। ਰੋਡ ਮਾਰਚ ਦੌਰਾਨ ਆਮ ਪਬਲਿਕ ਨੂੰ ਵਿਜੀਲੈਂਸ ਬਿਊਰੋ ਦੇ ਸੰਪਰਕ ਨੰਬਰਾਂ ਵਾਲੇ ਪੰਫਲਿਟ ਵੀ ਵੰਡੇ ਗਏ। ਵਿਜੀਲੈਸ ਬਿਊਰੋ ਵੱਲੋ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੀ ਆਮ ਪਬਲਿਕ ਵੱਲੋਂ ਸ਼ਲਾਘਾ ਕੀਤੀ ਗਈ।

ਇਸ ਤੋਂ ਇਲਾਵਾ ਸਹਿਕਾਰੀ ਕੋ-ਆਪ੍ਰੇਟਿਵ ਬੈਂਕ ਨਵਾਂਸਹਿਰ ਦੇ ਕਾਨਫਰੰਸ ਹਾਲ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਸਹਿਕਾਰੀ ਬੈਂਕਾਂ ਦੇ ਕਰੀਬ 70-80 ਮੁਲਾਜਮ ਸ਼ਾਮਲ ਹੋਏ। ਸਮਾਗਮ ਵਿੱਚ ਮੈਨੇਜਿੰਗ ਡਾਇਰੈਕਟਰ ਕੋ-ਆਪ੍ਰੇਟਿਵ ਬੈਂਕ ਜਸਪਾਲ ਸਿੰਘ ਜੱਸੀ, ਸੁਰਿੰਦਰ ਕੁਮਾਰ ਜਿਲ੍ਹਾ ਮੈਨੇਜ਼ਰ, ਬਲਵਿੰਦਰ ਬੰਗਾ ਸੀਨੀਅਰ ਮੈਨੇਜ਼ਰ, ਗੁਰਦੀਪ ਸਿੰਘ ਸੀਨੀਅਰ ਮੈਨੇਜ਼ਰ, ਨਿਰਮਲਜੀਤ ਸਿੰਘ ਬੈਂਸਸੀਨੀਅਰ ਮੈਨੇਜ਼ਰ, ਕਮਲ ਕੁਾਮਰ ਗੋਗਨਾ ਸੀਨੀਅਰ ਮੈਨੇਜ਼ਰ , ਮਨਜਿੰਦਰ ਸਿੰਘ ਸਹਾਇਕ ਮੈਨੇਜ਼ਰ,ਸੁਖਦੇਵ ਸਿੰਘ ਅਟਵਾਲ ਸਹਾਇਕ ਮੈਨੇਜ਼ਰ, ਬਲਵਿੰਦਰ ਸਿੰਘ ਢਿੱਲੋਂ ਸਹਾਇਕ ਮੈਨੇਜ਼ਰ ਵਿਸੇਸ਼ ਤੌਰ ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਨਿਰਮਲਜੀਤ ਸਿੰਘ ਬੈਂਸ ਸੀਨੀਅਰ ਮੈਨੇਜ਼ਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਲੈਕਚਰ ਦਿੱਤਾ ਗਿਆ। ਡੀ.ਐਸ.ਪੀ. ਅਰਮਿੰਦਰ ਸਿੰਘ ਵੱਲੋਂ ਸੈਮੀਨਾਰ ਵਿੱਚ ਸ਼ਾਮਲ ਹੋਏ ਕੋ-ਆਪ੍ਰੇਟਿਵ ਬੈਂਕਾਂ ਦੇ ਅਧਿਕਾਰੀਆਂ ਅਤੇ ਸਟਾਫ ਨੂੰ ਵਿਜੀਲੈਂਸ ਬਿਊਰੋ ਦੇ ਕੰਮ-ਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਤ ਕੀਤਾ ਗਿਆ।